ਕਿਸਾਨਾਂ-ਮਜ਼ਦੂਰਾਂ ਦੇ ਬੱਚਿਆਂ ਨੇ ਵੀ ਰੇਲ ਪੱਟੜੀਆਂ ਉਪਰ ਪਹੁੰਚ ਕੇ ਅੰਦੋਲਨ ਭਖਾਇਆ

ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ 34ਵੇਂ ਦਿਨ ਵਿਚ ਦਾਖਲ ਹੋ ਗਿਆ। ਅੰਦੋਲਨ ਦੇ 34ਵੇਂ ਦਿਨ ਜੰਡਿਆਲਾ ਗੁਰੂ (ਗਹਿਰੀ) ਰੇਲਵੇ ਸਟੇਸ਼ਨ ‘ਤੇ ਅੱਜ ਕਿਸਾਨਾਂ ਮਜ਼ਦੂਰਾਂ ਦੇ ਬੱਚਿਆਂ ਨੇ ਰੇਲ ਪੱਟੜੀਆਂ ਉੱਤੇ ਪਹੁੰਚੇ ਕੇ ਵੱਡਾ ਅੰਦੋਲਨ ਭਖਾਇਆ। ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ …

Continue reading

ਮੋਦੀ ਪੰਜਾਬ ਨਾਲ ਬਦਲੇਖ਼ੋਰੀ ‘ਤੇ ਉੱਤਰੇ : ਭਗਵੰਤ ਮਾਨ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਭਗਵੰਤ ਮਾਨ ਨੇ ਰੇਲ ਗੱਡੀਆਂ ਉੱਪਰ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਤੇ ਇੱਕਜੁੱਟਤਾ ਤੋਂ …

Continue reading

ਅਡਾਨੀ ਦੇ ਆਧੁਨਿਕ ਗੁਦਾਮ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਕਿਸਾਨਾ ਨੇ ਡੱਕੀ

ਮੋਗਾ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਤੋਂ ਕੋਲੇ ਤੇ ਖਾਦਾਂ ਆਦਿ ਦੀ ਢੋਆ ਢੁਆਈ ਲਈ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਅੱਜ ਦੁਪਹਿਰੇ 2.25 ਲੱਖ ਮੀਟ੍ਰਿਕ ਟਨ ਸਮਰਥਾ ਵਾਲੇ ਅਡਾਨੀ ਦੇ ਆਧੁਨਿਕ ਗੁਦਾਮ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਕਿਸਾਨਾ ਨੇ ਪਲਾਂਟ ਅੰਦਰ …

Continue reading

ਬਠਿੰਡਾ : ਪਤਨੀ, ਪੁੱਤਰ ਤੇ ਧੀ ਨੂੰ ਗੋਲੀ ਮਾਰਨ ਬਾਅਦ ਕੀਤੀ ਖ਼ੁਦਕੁਸ਼ੀ

ਬਠਿੰਡਾ : ਇਥੋਂ ਦੀ ਗਰੀਨ ਸਿਟੀ ’ਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਵਿਅਕਤੀ ਨੇ ਪਤਨੀ, ਪੁੱਤਰ ਤੇ ਧੀ ਨੂੰ ਗੋਲੀ ਮਾਰਨ ਬਾਅਦ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਦਵਿੰਦਰ ਗਰਗ (41), ਉਸ ਦੀ ਪਤਨੀ ਮੀਨਾ ਗਰਗ (38) ਤੋਂ ਇਲਾਵਾ ਇਨ੍ਹਾਂ ਦਾ ਬੇਟਾ ਆਰੂਸ਼ (14) ਅਤੇ ਬੇਟੀ ਮੁਸਕਾਨ (10) ਸ਼ਾਮਲ ਹਨ। ਲੋਕ-ਚਰਚਾ ਹੈ …

Continue reading

ਭਾਰਤ ਵਿੱਚ ਹਵਾ ਪ੍ਰਦੂਸ਼ਣ ਕਾਰਨ ਇੱਕ ਸਾਲ ਵਿੱਚ 1.16 ਲੱਖ ਤੋਂ ਵੱਧ ਨਵਜੰਮੇ ਬੱਚਿਆਂ ਦੀ ਮੌਤ :ਰਿਪੋਰਟ

ਨਵੀਂ ਦਿੱਲੀ: ਕੋਰੋਨਾ ਕਰਕੇ ਲੌਕਡਾਊਨ ਹੋਣ ਤੋਂ ਬਾਅਦ ਲਗਾਤਾਰ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਆਬੋ-ਹਵਾ ਇੱਕ ਵਾਰ ਫਿਰ ਖ਼ਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਇਹ ਹਰ ਸਾਲ ਦੀ ਗੱਲ ਹੈ ਜਦੋਂ ਉੱਤਰੀ ਭਾਰਤ ਵਿੱਚ ਦਿੱਲੀ ਸਮੇਤ ਹਵਾ ਪ੍ਰਦੂਸ਼ਣ ਕਾਰਨ ਮੌਸਮ ਖ਼ਰਾਬ ਹੋਣਾ ਸ਼ੁਰੂ ਹੋ ਜਾਂਦਾ ਹੈ। ਇਨ੍ਹਾਂ ਹਾਲਾਤ ਦੇ ਵਿਚਕਾਰ ਹਵਾ ਪ੍ਰਦੂਸ਼ਣ ਦੀ ਡਰਾਉਣੀ ਤਸਵੀਰ …

Continue reading

ਪੰਜਾਬ ਦੇ ਥਰਮਲਾਂ ਵਿੱਚ ਕੋਲਾ ਮੁੱਕਣ ਕੰਢੇ, ਰਾਜਪੁਰਾ ਥਰਮਲ ਦਾ ਇੱਕ ਯੂਨਿਟ ਬੰਦ

ਪਟਿਆਲਾ : ਪੰਜਾਬ ਦੇ ਥਰਮਲਾਂ ਵਿੱਚ ਕੋਲਾ ਮੁੱਕਣ ਕੰਢੇ ਹੋਣ ਕਾਰਨ ਲੰਘੀ ਅੱਧੀ ਰਾਤ ਰਾਜਪੁਰਾ ਥਰਮਲ ਦਾ ਇੱਕ ਯੂਨਿਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਾਈਵੇਟ ਖੇਤਰ ਦਾ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਚੁੱਕਿਆ ਹੈ। ਇਸ ਵੇਲੇ ਰਾਜਪੁਰਾ ਥਰਮਲ ਦਾ ਇਕ ਯੂਨਿਟ ਚੱਲ ਰਿਹਾ ਹੈ। ਇਸ ਥਰਮਲ ਕੋਲ ਮੁਸ਼ਕਲ ਨਾਲ …

Continue reading

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁਲਤਵੀ, ਅਕਾਲੀ ਦਲ ਤੇ ਆਪ ਵੱਲੋਂ ਧਰਨਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਲ੍ਹ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸੈਸ਼ਨ ਦੌਰਾਨ ਅਕਾਲੀ ਦਲ ਤੇ ਆਪ ਵੱਲੋਂ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਸੋਮਵਾਰ ਨੂੰ ਟਰੈਕਟਰ ’ਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ …

Continue reading

ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਗੋਲੀ ਮਾਰ ਕੇ ਕਤਲ

ਤਰਨ ਤਾਰਨ: ਪੰਜਾਬ ‘ਚ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਨ ਵਾਲੇ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਅੱਜ ਸਵੇਰੇ ਉਨ੍ਹਾਂ ਦੇ ਘਰ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਤਰਨ ਤਾਰਨ ਦੇ ਭਿੱਖੀਵਿੰਡ ਵਿਖੇ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਨੇ ਬਹਾਦਰੀ …

Continue reading

ਖੇਤੀ ਕਾਨੂੰਨ : ਕੈਪਟਨ ਨੇ 19 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਕਾਨੂੰਨ ਲਿਆਉਣ ਲਈ ਸੋਮਵਾਰ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ …

Continue reading

31 ਕਿਸਾਨ ਜਥੇਬੰਦੀਆਂ ਕੇਂਦਰ ਨਾਲ ਗੱਲਬਾਤ ਬਾਰੇ ਭਲਕੇ ਲੈਣਗੀਆਂ ਫ਼ੈਸਲਾ

ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਸੱਦੇ ’ਤੇ ਇੱਕਮੁਠਤਾ ਦਾ ਪ੍ਰਗਟਾਵਾ ਨਹੀਂ ਕੀਤਾ ਜਾ ਰਿਹਾ। ਕੇਂਦਰੀ ਖੇਤੀ ਮੰਤਰਾਲੇ ਦੇ ਸੱਦੇ ’ਤੇ ਇੱਕ ਕਿਸਾਨ ਜਥੇਬੰਦੀ ‘ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ’ ਨੇ ਤਾਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ ਜਦੋਂ ਕਿ ਭਾਰਤੀ …

Continue reading

SPORTS