12
Jun
ਲੌਕਡਾਊਨ : ਆਰਥਕ ਤੰਗੀ ਕਾਰਨ ਯੂ.ਪੀ. ‘ਚ ਦੋ ਮਜ਼ਦੂਰਾਂ ਨੇ ਲਿਆ ਫਾਹਾ

ਬਲਿਆ/ਬਾਂਦਾ- ਉੱਤਰ ਪ੍ਰਦੇਸ਼ ਦੇ ਬਲਿਆ ਅਤੇ ਬਾਂਦਾ ਜ਼ਿਲ੍ਹਿਆਂ ਵਿਚ ਦੋ ਮਜ਼ਦੂਰਾਂ ਵਲੋਂ ਕਥਿਤ ਤੌਰ ‘ਤੇ ਆਰਥਕ ਮੰਦੀ ਤੋਂ ਪ੍ਰੇਸ਼ਾਨ ਹੋ ਕੇ ਫਾਂਸੀ ਲਗਾ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਬਲਿਆ ਜ਼ਿਲ੍ਹੇ ਵਿਚ ਉਤਰਾਖੰਡ ਤੋਂ ਪਰਤੇ ਇਕ ਪਰਵਾਸੀ ਮਜ਼ਦੂਰ ਨੇ ਫਾਂਸੀ ਲਗਾ ਕੇ ਆਤਮਹੱਤਿਆ ਕਰ ਲਈ। ਮਜ਼ਦੂਰ ਉਤਰਾਖੰਡ ਦੇ ਹਰਿਦੁਆਰ ਵਿਚ ਨਿੱਜੀ ਕੰਪਨੀ ਵਿਚ ਮਜ਼ਦੂਰੀ ਕਰਦਾ ਸੀ। ਲੌਕਡਾਊਨ ਤੋਂ ਬਾਅਦ ਉਹ 15 ਦਿਨ ਪਹਿਲਾਂ ਹੀ ਪਿੰਡ ਆਇਆ ਸੀ।
ਦੂਜੀ ਘਟਨਾ ਵਿਚ ਸੂਬੇ ਬਾਂਦਾ ਜ਼ਿਲ੍ਹੇ ਦੇ ਗਿਰਵਾਂ ਥਾਣਾ ਖੇਤਰ ਦੇ ਮਹੁਆ ਪਿੰਡ ਵਿਚ ਇਕ ਮਜ਼ਦੂਰ ਨੇ ਕਥਿਤ ਤੌਰ ‘ਤੇ ਆਰਥਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਇੱਟ-ਭੱਠੇ ‘ਤੇ ਕੰਮ ਕਰਨ ਵਾਲਾ ਮਜ਼ਦੂਰ ਸੁਖਰਾਜ ਪ੍ਰਜਾਪਤੀ (35) ਲੌਕਡਾਊਨ ਦੌਰਾਨ ਕੰਮ ਬੰਦ ਹੋਣ ‘ਤੇ ਆਪਣੇ ਪਿੰਡ ਮਹੁਆ ਵਾਪਸ ਪਰਤਿਆ ਸੀ। ਸ਼ੁੱਕਰਵਾਰ ਸਵੇਰੇ ਮਹਾਮਾਈ ਦੇਵਸਥਾਨ ਕੋਲ ਖੇਤ ਵਿਚ ਲੱਗੇ ਜਾਮੁਨ ਦੇ ਦਰਖ਼ਤ ਨਾਲ ਫਾਂਸੀ ਦੇ ਫੰਦੇ ਨਾਲ ਲਟਕਿਆ ਹੋਇਆ ਮਿਲਿਆ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...