ਕਰੋਨਾ ਪਾਜ਼ੇਟਿਵ ਹਾਕੀ ਖਿਡਾਰੀ ਮਨਦੀਪ ਸਿੰਘ ਦੇ ਖੂਨ ਵਿੱਚ ਆਕਸੀਜਨ ਦਾ ਪੱਧਰ ਘਟਿਆ

ਨਵੀਂ ਦਿੱਲੀ– ਭਾਰਤੀ ਹਾਕੀ ਟੀਮ ਦੇ ਫਾਰਵਰਡ ਮਨਦੀਪ ਸਿੰਘ, ਜਿਸ ਨੂੰ ਕਰੋਨਾ ਪਾਜ਼ੇਟਿਵ ਪਾਇਆ ਗਿਆ ਸੀ, ਦੇ ਖੂਨ ਵਿੱਚ ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਉਸ ਨੂੰ ਬੰਗਲੌਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇਰ ਉਸ ਦੀ ਸਥਿਤੀ ਸਥਿਰ ਹੈ। ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮਨਦੀਪ ਅਤੇ ਪੰਜ ਹੋਰ ਭਾਰਤੀ ਖਿਡਾਰੀ ਪਿਛਲੇ ਹਫਤੇ ਉਦੋਂ ਕਰੋਨਾ ਪਾਜ਼ੇਟਿਵ ਪਾਏ ਗਏ ਸਨ, ਜਦੋਂ ਉਹ 20 ਅਗਸਤ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਬੰਗਲੌਰ ਪਹੁੰਚੇ ਸਨ। ਇਨ੍ਹਾਂ ਖਿਡਾਰੀਆਂ ਵਿੱਚ ਕਪਤਾਨ ਮਨਪ੍ਰੀਤ ਸਿੰਘ, ਡਿਫੈਂਡਰ ਸੁਰਿੰਦਰ ਤੇ ਜਸਕਰਨ ਸਿੰਘ, ਡ੍ਰੈਗਫਲਿੱਕਰ ਵਰੁਣ ਕੁਮਾਰ ਤੇ ਗੋਲਚੀ ਕ੍ਰਿਸ਼ਨ ਬਹਾਦੁਰ ਪਾਠਕ ਸ਼ਾਮਲ ਹਨ।

Leave a Reply

Your email address will not be published. Required fields are marked *