16
Sep
ਕਰੋਨਾ : ਥੌਮਸ ਅਤੇ ਉਬੇਰ ਕੱਪ ਟੂਰਨਾਮੈਂਟ ਮੁਲਤਵੀ

ਨਵੀਂ ਦਿੱਲੀ : ਵਿਸ਼ਵ ਬੈਡਮਿੰਟਨ ਫੈਡਰੇਸ਼ਨ ਨੇ ਮੰਗਲਵਾਰ ਨੂੰ ਡੈਨਮਾਰਕ ਵਿਚ ਥੌਮਸ ਅਤੇ ਉਬੇਰ ਕੱਪ ਟੂਰਨਾਮੈਂਟਾਂ ਨੂੰ ਅਗਲੇ ਸਾਲ ਲਈ ਮੁਲਤਵੀ ਕਰ ਦਿੱਤਾ। ਭਾਰਤ ਨੇ 3 ਤੋਂ 11 ਅਕਤੂਬਰ ਤੱਕ ਡੈਨਮਾਰਕ ਦੇ ਆਰਹਸ ਵਿਖੇ ਹੋਣ ਵਾਲੇ ਟੂਰਨਾਮੈਂਟ ਲਈ ਮਹਿਲਾ ਅਤੇ ਪੁਰਸ਼ ਦੋਵਾਂ ਟੀਮਾਂ ਦਾ ਐਲਾਨ ਕੀਤਾ ਸੀ। ਕਰੋਨਾ ਮਹਾਮਾਰੀ ਦੇ ਕਾਰਨ ਥਾਈਲੈਂਡ, ਆਸਟਰੇਲੀਆ, ਚੀਨੀ ਤਾਇਪੇ ਅਤੇ ਅਲਜੀਰੀਆ ਤੋਂ ਬਾਅਦ ਇੰਡੋਨੇਸ਼ੀਆ ਅਤੇ ਦੱਖਣੀ ਕੋਰੀਆ ਨੇ ਸ਼ੁੱਕਰਵਾਰ ਨੂੰ ਟੂਰਨਾਮੈਂਟ ਵਿੱਚੋਂ ਨਾਮ ਵਾਪਸ ਲੈ ਲਏ ਸਨ, ਜਿਸ ਕਾਰਨ ਵਿਸ਼ਵ ਬੈਡਮਿੰਟਨ ਫੈਡਰੇਸ਼ਨ ਨੇ ਐਤਵਾਰ ਨੂੰ ਐਮਰਜੈਂਸੀ ਵਰਚੁਅਲ ਬੈਠਕ ਬੁਲਾਈ ਤੇ ਟੂਰਨਾਮੈਂਟ ਅਗਲੇ ਸਾਲ ਤੱਕ ਲਈ ਮੁਲਤਵੀ ਕਰ ਦਿੱਤਾ।
Related posts:
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ: ਪਾਕਿਸਤਾਨ ਨੂੰ 4-3 ਨਾਲ ਹਰਾਇਆ
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ ਦੋ ਗੋਲ
ਨੀਰਜ ਚੋਪੜਾ ਸਮੇਤ 11 ਨੂੰ ਖੇਡ ਰਤਨ ਪੁਰਸਕਾਰ, ਲਵਲੀਨਾ ਤੇ ਮਿਤਾਲੀ ਦੇ ਨਾਂ ਵੀ ਸੂਚੀ 'ਚ ਸ਼ਾਮਲ
ਟੀਮ ਇੰਡੀਆ 'ਤੇ ਜਿੱਤ ਮਗਰੋਂ ਹੋਸ਼ ਗਵਾ ਬੈਠੇ ਪਾਕਿਸਤਾਨੀ, ਸੜਕਾਂ 'ਤੇ ਫਾਇਰਿੰਗ, 12 ਜ਼ਖ਼ਮੀ
ਗੁਰਜੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਸਰਵੋਤਮ ਖਿਡਾਰੀ ਐਲਾਨੇ
13ਵਾਂ ਲਾਇਨਜ਼ ਫੀਲਡ ਹਾਕੀ ਟੂਰਨਾਮੈਂਟ 8 ਤੋਂ 10 ਅਕਤੂਬਰ ਤੱਕ ਸਰੀ ਵਿੱਚ ਹੋਵੇਗਾ