26
Sep
ਕਿਸਾਨਾਂ ਨੇ ਨੰਗੇ ਧੜ ਹੋ ਕੇ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ : ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਅੱਜ ਇਥੇ ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ’ਤੇ ਬੈਠ ਕੇ ਧਰਨਾ ਦੇ ਰਹੇ ਹਨ ਅਤੇ ਇਸ ਕਾਰਨ ਰੇਲ ਆਵਾਜਾਈ ਠੱਪ ਹੈ। ਖੇਤੀ ਬਿੱਲਾਂ ਦੇ ਵਿਰੋਧ ਕਾਰਨ ਅੱਜ ਉਨ੍ਹਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਵਿਵਾਦਗ੍ਰਸਤ ਖੇਤੀ ਬਿੱਲ ਵਾਪਸ ਨਹੀਂ ਲੈਂਦੀ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Related posts:
ਹੁਣ 'ਨਵੀਂ ਮੰਡੀ' ਪਾਰਲੀਮੈਂਟ ’ਚ ਹੀ ਜਾ ਕੇ ਫ਼ਸਲ ਵੇਚਾਂਗੇ : ਰਾਕੇਸ਼ ਟਿਕੈਤ
ਨਵਰੀਤ ਸਿੰਘ ਦੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼
ਮਿਆਂਮਾਰ `ਚ ਲੋਕਤੰਤਰ ਸਮਰਥਕਾਂ `ਤੇ ਗੋਲੀਬਾਰੀ, 6 ਲੋਕਾਂ ਦੀ ਮੌਤ
ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਦਾ ਪੱਤਾ ਸਾਫ਼
ਬਾਡਰਾਂ `ਤੇ ਕਿਸਾਨਾਂ ਨੂੰ ਹੁਣ ਗਰਮੀ ਤੋਂ ਬਚਾਉਣ ਦੀਆਂ ਤਿਆਰੀਆਂ
ਕਿਸਾਨਾਂ ਦੇ ਹੱਕ ਚ ਬੋਲਣ ਵਾਲੇ ਫ਼ਿਲਮੀ ਸਿਤਾਰਿਆਂ ਦੇ ਘਰ ਇਨਕਮ ਟੈਕਸ ਵਿਭਾਗ ਦੇ ਛਾਪੇ