fbpx Nawidunia - Kul Sansar Ek Parivar

ਪਾਕਿਸਤਾਨ : ਪੇਸ਼ਾਵਰ ਦੇ ਇਕ ਮਦਰੱਸੇ ‘ਚ ਬੰਬ ਧਮਾਕਾ, 7 ਵਿਦਿਆਰਥੀਆਂ ਦੀ ਮੌਤ, 70 ਤੋਂ ਵੱਧ ਜ਼ਖ਼ਮੀ

ਇਸਲਾਮਾਬਾਦ: ਪਾਕਿਸਤਾਨ ਦੇ ਪੇਸ਼ਾਵਰ ਦੇ ਇੱਕ ਮਦਰੱਸੇ ਨੇੜੇ ਬੰਬ ਧਮਾਕਾ ਹੋਇਆ। ਇਹ ਮਦਰੱਸਾ ਦੀਰ ਕਲੋਨੀ ਵਿੱਚ ਸਥਿਤ ਹੈ। ਮੌਕੇ ‘ਤੇ ਪਹੁੰਚੀ ਰਾਹਤ ਤੇ ਬਚਾਅ ਟੀਮ ਨੇ ਦੱਸਿਆ ਕਿ ਇਸ ਧਮਾਕੇ ਵਿੱਚ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਤੇ 70 ਤੋਂ ਵੱਧ ਬੱਚੇ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚੋਂ ਬਹੁਤਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਾਕਿਸਤਾਨ ਦੀ ਡਾਅਨ ਨਿਊਜ਼ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਇਸ ਧਮਾਕੇ ਵਿੱਚ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂਕਿ 70 ਤੋਂ ਵੱਧ ਬੱਚੇ ਜ਼ਖਮੀ ਹੋਏ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ। ਕੁਝ ਲੋਕ ਕਹਿੰਦੇ ਹਨ ਕਿ ਇਹ ਸਿਲੰਡਰ ਧਮਾਕਾ ਹੈ। ਹਾਲਾਂਕਿ, ਮੌਕੇ ‘ਤੇ ਪਹੁੰਚੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

ਖੈਬਰ ਪਖਤੂਨਖਵਾ ਦੇ ਪੁਲਿਸ ਮੁਖੀ ਡਾ. ਸਨਾਉੱਲਾ ਅੱਬਾਸੀ ਤੇ ਐਸਐਸਪੀ ਮਨਸੂਰ ਅਮਨ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਇਸ ਸਮੇਂ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਹੈ। ਧਮਾਕੇ ਸਮੇਂ ਮਦਰੱਸੇ ਵਿੱਚ ਪੜ੍ਹਾਈ ਹੋ ਰਹੀ ਸੀ।

Share this post

Leave a Reply

Your email address will not be published. Required fields are marked *