19
Nov
ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਨੂੰ ਪਾਕਿਸਤਾਨ ਨੇ ਸੁਣਾਈ 10 ਸਾਲ ਦੀ ਸਜ਼ਾ

ਲਾਹੌਰ : ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅਤਿਵਾਦ ਨਾਲ ਸਬੰਧਤ ਦੋ ਹੋਰ ਕੇਸਾਂ ਵਿੱਚ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੰਯੁਕਤ ਰਾਸ਼ਟਰ ਵੱਲੋਂ ਦਹਿਸ਼ਤਗਰਦ ਐਲਾਨੇ ਸਈਦ ਦੇ ਸਿਰ ’ਤੇ ਅਮਰੀਕਾ ਨੇ 1 ਕਰੋੜ ਡਾਲਰ ਦਾ ਇਨਾਮ ਰੱਖਿਆ ਹੈ ਤੇ ਊਸ ਨੂੰ ਪਿਛਲੇ ਸਾਲ 17 ਜੁਲਾਈ ਨੂੰ ਦਹਿਸ਼ਤਗਰਦਾਂ ਨੂੰ ਫੰਡਿੰਗ ਕੇਸਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਤਿਵਾਦ ਵਿਰੋਧੀ ਅਦਾਲਤ ਨੇ ਸਈਦ ਨੂੰ ਇਸ ਸਾਲ ਫਰਵਰੀ ਵਿੱਚ ਦਹਿਸ਼ਤੀ ਫ਼ੰਡਿੰਗ ਦੇ ਦੋ ਕੇਸਾਂ ਵਿੱਚ 11 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸਈਦ ਇਸ ਵੇਲੇ ਲਾਹੌਰ ਦੀ ਉੱਚ ਸੁਰੱਖਿਆ ਵਾਲੀ ਕੋਟ ਲਖਪਤ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਸਈਦ ਦੇ ਨਾਲ ਜਥੇਬੰਦੀ ਦੇ ਤਿੰਨ ਹੋਰਨਾਂ ਆਗੂਆਂ ਨੂੰ ਵੀ ਸਜ਼ਾ ਸੁਣਾਈ ਹੈ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...