24
Dec
ਡੋਪ ਟੈਸਟ ਫੇਲ੍ਹ ਹੋਣ ਕਾਰਨ ਸਤਨਾਮ ਸਿੰਘ ਭੰਮਰਾ ’ਤੇ ਦੋ ਸਾਲ ਦੀ ਪਾਬੰਦੀ

ਨਵੀਂ ਦਿੱਲੀ : ਸਾਲ 2015 ਵਿਚ ਐੱਨਬੀਏ ਵਿਚ ਸ਼ਾਮਲ ਹੋਣ ਵਾਲੇ ਪਹਿਲੇ ਭਾਰਤੀ ਖਿਡਾਰੀ ਸਤਨਾਮ ਸਿੰਘ ਭੰਮਰਾ ਨੂੰ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਦੇ ਅਨੁਸ਼ਾਸਨੀ ਪੈਨਲ ਨੇ ਡੋਪ ਟੈਸਟ ਵਿੱਚ ਫੇਲ੍ਹ ਹੋਣ ਕਾਰਨ ਦੋ ਸਾਲ ਦੀ ਪਾਬੰਦੀ ਲਗਾਈ ਹੈ। ਟੈਸਟ ਪਿਛਲੇ ਸਾਲ ਦੱਖਣੀ ਏਸ਼ੀਆਈ ਖੇਡਾਂ ਦੇ ਤਿਆਰੀ ਬੰਗਲੌਰ ਵਿੱਚ ਚੱਲ ਰਹੇ ਕੈਂਪ ਦੌਰਾਨ ਨਾਡਾ ਵੱਲੋਂ ਟੈਸਟ ਕੀਤਾ ਗਿਆ ਸੀ ਜਿਸ ਤੋਂ ਬਾਅਦ 25 ਸਾਲਾ ਭੰਮਰਾ ’ਤੇ ਪਿਛਲੇ ਸਾਲ ਨਵੰਬਰ ਵਿੱਚ ਆਰਜ਼ੀ ਤੌਰ ’ਤੇ ਪਾਬੰਦੀ ਲਗਾਈ ਗਈ ਸੀ। ਭੰਮਰਾ ਨੇ ਆਪਣੇ ‘ਤੇ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰ ਦਿੱਤਾ।
Related posts:
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ: ਪਾਕਿਸਤਾਨ ਨੂੰ 4-3 ਨਾਲ ਹਰਾਇਆ
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ ਦੋ ਗੋਲ
ਨੀਰਜ ਚੋਪੜਾ ਸਮੇਤ 11 ਨੂੰ ਖੇਡ ਰਤਨ ਪੁਰਸਕਾਰ, ਲਵਲੀਨਾ ਤੇ ਮਿਤਾਲੀ ਦੇ ਨਾਂ ਵੀ ਸੂਚੀ 'ਚ ਸ਼ਾਮਲ
ਟੀਮ ਇੰਡੀਆ 'ਤੇ ਜਿੱਤ ਮਗਰੋਂ ਹੋਸ਼ ਗਵਾ ਬੈਠੇ ਪਾਕਿਸਤਾਨੀ, ਸੜਕਾਂ 'ਤੇ ਫਾਇਰਿੰਗ, 12 ਜ਼ਖ਼ਮੀ
ਗੁਰਜੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਸਰਵੋਤਮ ਖਿਡਾਰੀ ਐਲਾਨੇ
13ਵਾਂ ਲਾਇਨਜ਼ ਫੀਲਡ ਹਾਕੀ ਟੂਰਨਾਮੈਂਟ 8 ਤੋਂ 10 ਅਕਤੂਬਰ ਤੱਕ ਸਰੀ ਵਿੱਚ ਹੋਵੇਗਾ