fbpx Nawidunia - Kul Sansar Ek Parivar

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਜੌਹਨਸਨ ਨੂੰ ਕਿਸਾਨ ਸੰਘਰਸ਼ ਬਾਰੇ ਵਿਚਾਰ ਕਰਨ ਲਈ ਕਿਹਾ

ਚੰਡੀਗੜ੍ਹ : ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੰਭੀਰਤਾਂ ਨਾਲ ਵਿਚਾਰ ਕਰਨ ਲਈ ਕਿਹਾ ਹੈ। ਇਸ ਬਾਰੇ ਪੱਤਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲਿਖਿਆ ਹੈ ਤੇ ਬਾਕੀ ਸੰਸਦ ਮੈਂਬਰਾਂ ਨੇ ਇਸ ਉਪਰ ਦਸਤਖ਼ਤ ਕੀਤੇ ਹਨ। ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿੱਖੀ ਹੈ। ਬੋਰਿਸ ਜੌਨਸਨ ਨੂੰ ਅਪੀਲ ਕਰਦੇ ਹੋਏ ਢੇਸੀ ਨੇ ਇਹ ਵੀ ਕਿਹਾ ਹੈ ਕਿ ਜੌਨਸਨ ਇਸ ਮੁੱਦੇ ਤੇ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ।

ਤਨਮਨਜੀਤ ਢੇਸੀ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਸਬੰਧੀ 100 ਦੇ ਕਰੀਬ ਐਮਪੀਜ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਲਿੱਖ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਤੇ ਦਿੱਲੀ ਕੂਚ ਦੌਰਾਨ ਵਰਤੇ ਗਏ ਬਲ ਦੀ ਵੀ ਅਲੋਚਨ ਕੀਤੀ। ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

Share this post

Leave a Reply

Your email address will not be published. Required fields are marked *