fbpx Nawidunia - Kul Sansar Ek Parivar

ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ

ਵੀਂ ਦਿੱਲੀ : ਕਿਸਾਨ ਨੇਤਾਵਾਂ ਨੇ ਮੰਗਲਵਾਰ ਨੂੰ ਤਿੰਨ ਖੇਤ ਕਾਨੂੰਨਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦਾ ਸਵਾਗਤ ਕੀਤਾ ਪਰ ਨਾਲ ਹੀ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਹ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਡਟੇ ਰਹਿਣਗੇ। 40 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਅਗਲੇ ਦਿਨਾਂ ਦੌਰਾਨ ਆਪਣਾਈ ਜਾਣ ਵਾਲੀ ਨੀਤੀ ’ਤੇ ਚਰਚਾ ਕਰਨ ਲਈ ਮੀਟਿੰਗ ਸੱਦੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਅੱਗੇ ਕਿਸੇ ਵੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਤਿਆਰ ਨਹੀਂ ਹਨ ਪਰ ਇਸ ਬਾਰੇ ਰਸਮੀ ਫੈਸਲਾ ਮੋਰਚਾ ਕਰੇਗਾ। ਮੋਰਚੇ ਦੇ ਇਕ ਸੀਨੀਅਰ ਨੇਤਾ ਅਭਿਮਨਿਊ ਕੋਹਾੜ ਨੇ ਦੱਸਿਆ, “ਅਸੀਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ’ਤੇ ਰੋਕ ਲਾਉਣ ਦੇ ਅਦਾਲਤ ਦੇ ਆਦੇਸ਼ ਦਾ ਸਵਾਗਤ ਕਰਦੇ ਹਾਂ ਪਰ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੁੰਦੇ ਹਾਂ।’ ਇਕ ਹੋਰ ਕਿਸਾਨ ਆਗੂ ਹਰਿੰਦਰ ਲੋਖਵਾਲ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਕਿ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।

Share this post

Leave a Reply

Your email address will not be published. Required fields are marked *