16
Jan
ਪੰਜਾਬ ‘ਚ ਨਗਰ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 14 ਫਰਵਰੀ ਨੂੰ
ਚੰਡੀਗੜ੍ਹ : ਪੰਜਾਬ ਚੋਣ ਕਮਿਸ਼ਨ ਨੇ ਅੱਠ ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਥਾਨਕ ਸੰਸਥਾਵਾਂ ਲਈ ਵੋਟਿੰਗ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਿੱਥੇ ਚੋਣਾਂ ਹੋਣੀਆਂ ਹਨ ਉਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ,ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਨੂੰ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨੂੰ ਆਖਰੀ ਤਰੀਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ, ਜੋ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਤਰੀਕ ਵੀ ਹੋਵੇਗੀ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
Related posts:
ਪੱਛਮੀ ਬੰਗਾਲ ਚੋਣ : ਮਮਤਾ ਬੈਨਰਜੀ ਤੇ ਸੁਵੇਂਦੂ ਵਿਚਾਲੇ ਹੋਵੇਗਾ ਮੁਕਾਬਲਾ
ਪਾਕਿਸਤਾਨ : ਇਮਰਾਨ ਖਾਨ ਨੇ ਨੈਸ਼ਨਲ ਅਸੈਂਬਲੀ ਵਿੱਚ ਭਰੋਸੇ ਦਾ ਵੋਟ ਜਿੱਤਿਆ
ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਤੇ 25 ਦੌੜਾਂ ਨਾਲ ਹਰਾਇਆ
ਕਰੋਨਾ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਮੁੜ ਰਾਤ ਦਾ ਕਰਫਿਊ ਲਾਗੂ
ਕਿਸਾਨ ਅੰਦੋਲਨ ਦੇ ਸੌ ਦਿਨ : ਕੇਐੱਮਪੀ ਹਾਈਵੇ ਪੰਜ ਘੰਟਿਆਂ ਲਈ ਜਾਮ
ਅਮਰੀਕਾ : ਭਾਰਤੀ ਮੂਲ ਦੇ 55 ਲੋਕ ਅਹਿਮ ਅਹੁਦਿਆਂ 'ਤੇ ਨਿਯੁਕਤ