ਕਿਸਾਨਾਂ ਵਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ ‘ਪੱਗੜੀ ਸੰਭਾਲ ਦਿਵਸ’
ਸਿੰਘੂ ਬਾਰਡਰ ਤੋਂ ਸੰਯੁਕਤ ਮੋਰਚੇ ਨੇ ਅਗਲੇ ਪ੍ਰੋਗਰਾਮਾਂ ਦਾ ਐਲਾਨ ਕੀਤਾ। ਮੋਰਚੇ ਦੀ ਪ੍ਰੈਸ ਕਾਨਫਰੰਸ ਦੌਰਾਨ ਅਗਲੇ 4 ਨੁਕਾਤੀ ਐਕਸ਼ਨ ਐਲਾਨੇ ਗਏ।
‘ਪੱਗੜੀ ਸੰਭਾਲ ਦਿਵਸ’ 23 ਫਰਵਰੀ ਨੂੰ ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਦਿਨ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ।
24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ ‘ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਯਾਦ ਪੱਤਰ ਦਿੱਤੇ ਜਾਣਗੇ।
26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ।
“ਮਜ਼ਦੂਰ ਕਿਸਾਨ ਏਕਤਾ ਦਿਵਸ” ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ 27 ਜਨਵਰੀ ਨੂੰ ਮਨਾਇਆ ਜਾਵੇਗਾ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਦਿੱਲੀ ਧਰਨੇ ‘ਤੇ ਆ ਕੇ ਮੋਰਚਿਆਂ ਨੂੰ ਮਜ਼ਬੂਤ ਕਰਨ।