fbpx Nawidunia - Kul Sansar Ek Parivar

ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਘੜੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਘੜੀ ਜਾ ਰਹੀ ਹੈ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ ਟੀਕਰੀ-ਬਾਰਡਰ ‘ਤੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਥੇਬੰਦੀ ਦੇ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। 

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਇਸ ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਤੋਂ ਕਾਫ਼ਲਿਆਂ ਦਾ ਡਿਊਟੀ ਮੁਤਾਬਕ ਆਉਣਾ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਨੂੰ ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। 

Share this post

Leave a Reply

Your email address will not be published. Required fields are marked *