fbpx Nawidunia - Kul Sansar Ek Parivar

ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਦਾ ਪੱਤਾ ਸਾਫ਼

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵਿਚ ਬੁੱਧਵਾਰ ਨੂੰ ਐਲਾਨੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਚਾਰ ਵਾਰਡਾਂ ਵਿਚ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦਾ ਉਮੀਦਵਾਰ ਇਕ ਵਾਰਡ ਵਿਚ ਜੇਤੂ ਰਿਹਾ। ਪਹਿਲਾਂ ਇਨ੍ਹਾਂ ਪੰਜ ਸੀਟਾਂ ਵਿੱਚੋਂ ਭਾਜਪਾ ਕੋਲ ਇੱਕ ਸੀਟ ਸੀ ਪਰ ਇਸ ਵਾਰ ਭਾਜਪਾ ਦਾ ਖਾਤਾ ਵੀ ਨਹੀਂ ਖੱਲ੍ਹਿਆ।

ਪੰਜਾਬ ਤੋਂ ਬਾਅਦ ਬੀਜੇਪੀ ਨੂੰ ਦਿੱਲੀ ਵਿੱਚ ਵੱਡਾ ਝਟਕਾ ਲੱਗਾ ਹੈ। ਦਿੱਲੀ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਬੀਜੇਪੀ ਨੂੰ ਬੁਰੀ ਤਰ੍ਹਾਂ ਹਰਾ ਕੇ ਸਪਸ਼ਟ ਕਰ ਦਿੱਤਾ ਹੈ ਕਿ ਕੌਮੀ ਰਾਜਧਾਨੀ ਵਿੱਚ ਅਜੇ ਕੇਜਰੀਵਾਲ ਦਾ ਹੀ ਦਬਦਬਾ ਹੈ।

ਇਨ੍ਹਾਂ ਚੋਣਾਂ ਵਿੱਚ ਦਿੱਲੀ ਦੀ ਜਨਤਾ ਨੇ ਕੇਜਰੀਵਾਲ ਸਰਕਾਰ ਦੇ ਕੰਮਾਂ ਉੱਪਰ ਮੋਹਰ ਲਾਉਂਦਿਆਂ ਬੀਜੇਪੀ ਨੂੰ ਖਾਰਜ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਤੇ ਮਹਿੰਗਾਈ ਕਰਕੇ ਦੇਸ਼ ਵਿੱਚ ਬਣੇ ਮਾਹੌਲ ਨੇ ਬੀਜੇਪੀ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।

ਇਸ ਤੋਂ ਪਹਿਲਾਂ ਪੰਜਾਬ ਅੰਦਰ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿੱਚ ਵੀ ਬੀਜੇਪੀ ਦਾ ਸਫਾਇਆ ਹੋ ਗਿਆ ਸੀ। ਹਰਿਆਣਾ ਅੰਦਰ ਵਿੱਚ ਸਥਾਨਕ ਬੌਡੀਜ਼ ਦੀਆਂ ਚੋਣਾਂ ਵਿੱਚ ਬੀਜੇਪੀ ਨੂੰ ਝਟਕਾ ਲੱਗਾ ਸੀ। ਹੁਣ ਅਗਲੀਆਂ ਚੋਣਾਂ ਯੂਪੀ ਵਿੱਚ ਪੰਚਾਇਤਾਂ ਦੀਆਂ ਹੋ ਰਹੀਆਂ ਹਨ। ਉੱਤਰ ਪ੍ਰਦੇਸ਼ ਵਿੱਚ ਵੀ ਕਿਸਾਨ ਅੰਦੋਲਨ ਸਿਖਰਾਂ ‘ਤੇ ਹੈ। ਇਸ ਲਈ ਬੀਜੇਪੀ ਦਾ ਫਿਕਰ ਵਧ ਗਿਆ ਹੈ।

Share this post

Leave a Reply

Your email address will not be published. Required fields are marked *