03
Mar
ਮਿਆਂਮਾਰ `ਚ ਲੋਕਤੰਤਰ ਸਮਰਥਕਾਂ `ਤੇ ਗੋਲੀਬਾਰੀ, 6 ਲੋਕਾਂ ਦੀ ਮੌਤ
ਮਿਆਂਮਾਰ : ਮਿਆਂਮਾਰ ਵਿਚ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਤੇ ਇਕ ਵਾਰ ਗੋਲੀਬਾਰੀ ਕੀਤੀ। ਲੋਕਲ ਰਿਪੋਰਟਾਂ ਮੁਤਾਬਕ, ਗੋਲੀਬਾਰੀ ਵਿਚ ਕਰੀਬ 6 ਲੋਕ ਮਾਰੇ ਗਏ ਹਨ। ਇਧਰ ਰਾਜਧਾਨੀ ਦਿੱਲੀ ਵਿਚ ਚਿਨ ਰਿਫਊਜੀ ਕਮੇਟੀ ਦੇ ਮੈਂਬਰਾਂ ਨੇ ਜੰਤਰ-ਮੰਤਰ
ਤੇ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਖ਼ਲ ਦੀ ਮੰਗ ਕੀਤੀ ਹੈ। ਇਨ੍ਹਾਂ ਲੋਕਾਂ ਨੇ ਮਿਆਂਮਾਰ ਦੀ ਫ਼ੌਜ ਦਾ ਸਮਰਥਨ ਕਰਨ ਲਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ 28 ਫਰਵਰੀ ਨੂੰ ਲੋਕਤੰਤਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ `ਤੇ ਵੀ ਪੁਲੀਸ ਨੇ ਗੋਲੀਬਾਰੀ ਕੀਤੀ ਸੀ। ਇਸ ਵਿਚ 18 ਲੋਕਾਂ ਦੀ ਮੌਤ ਹੋਈ ਸੀ ਜਦਕਿ 30 ਦੇ ਕਰੀਬ ਲੋਕ ਜ਼ਖ਼ਮੀ ਹੋਏ ਸਨ। 20 ਫਰਵਰੀ ਨੂੰ ਹੋਈ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋਈ ਸੀ।
Related posts:
ਪੰਜਵੀਂ, ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਦੇ ਹੋਣਗੇ ਪਾਸ
21 ਅਪ੍ਰੈਲ ਨੂੰ ਦਿੱਲੀ ਵੱਲ ਵੱਡੇ ਪੱਧਰ 'ਤੇ ਕੂਚ ਕੀਤਾ ਜਾਵੇਗਾ : ਉਗਰਾਹਾਂ
ਲਹਿੰਦੇ ਪੰਜਾਬ ਦੇ ਪੰਜਾਬੀ ਲੇਖਕ ਮੁਹੰਮਦ ਜੁਨੈਦ ਅਕਰਮ ਦਾ ਇੰਤਕਾਲ
ਸੁਖਬੀਰ ਬਾਦਲ ਦੇ ਦਲਿਤ ਉਪ ਮੁੱਖ ਮੰਤਰੀ ਵਾਲੇ ਬਿਆਨ 'ਤੇ ਭਖੀ ਸਿਆਸਤ
ਕਰੋਨਾ ਕਾਰਨ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ, ਬਾਰ੍ਹਵੀਂ ਦੀਆਂ ਮੁਲਤਵੀ
ਕਰੋਨਾ : ਅੱਧੀ ਆਬਾਦੀ ਨੂੰ ਪੂਰਾ ਖਾਣਾ ਨਸੀਬ ਨਹੀਂ, ਬ੍ਰਾਜ਼ੀਲ ਵਿੱਚ ਦੋ ਕਰੋੜ ਭੁੱਖੇ ਮਰਨ ਲਈ ਮਜਬੂਰ