fbpx Nawidunia - Kul Sansar Ek Parivar

ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪੁੱਜਣ ਦਾ ਸੱਦਾ

ਲਹਿਰਾਗਾਗਾ (ਰਮੇਸ਼ ਭਾਰਦਵਾਜ) : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਦਿੱਲੀ ਦੀਆਂ ਸਰਹੱਦਾਂ ਉਪਰ ਦੇਸ਼ ਭਰ ਦੀਆਂ ਔਰਤਾਂ ਵੱਲੋਂ ਬਹੁਤ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਔਰਤਾਂ ਵੱਲੋਂ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਆਗੂ ਜਸ਼ਨਦੀਪ ਕੌਰ ਭਾਈ ਕੀ ਪਿਸ਼ੌਰ ਨੇ ਅੱਜ ਬਲਾਕ ਦੇ ਪਿੰਡਾਂ ਅੰਦਰ ਕੀਤੇ ਟਰੈਕਟਰ ਮਾਰਚ ਦੌਰਾਨ ਕਿਹਾ ਕਿ ਔਰਤ ਆਪਣੇ ਆਪ ਵਿਚ ਬਹੁਤ ਵੱਡੀ ਸ਼ਕਤੀ ਹੈ। ਉਨ੍ਹਾਂ ਔਰਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਕਰਮਜੀਤ ਕੌਰ ਭੁਚਾਲ ਕਲਾਂ, ਬਲਜੀਤ ਕੌਰ ਲਹਿਲਕਲਾਂ, ਜਸਵਿੰਦਰ ਕੌਰ ਗਾਗਾ, ਗੁਰਮੇਲ ਕੌਰ ਗਿਦੜਿਆਣੀ, ਰੁਪਿੰਦਰ ਕੌਰ ਲਹਿਲ ਖੁਰਦ ਨੇ ਧਰਨੇ ਨੂੰ ਸੰਬੋਧਨ ਕੀਤਾ । 

Share this post

Leave a Reply

Your email address will not be published. Required fields are marked *