06
Mar
ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਤੇ 25 ਦੌੜਾਂ ਨਾਲ ਹਰਾਇਆ

ਅਹਿਮਦਾਬਾਦ : ਇੱਥੇ ਭਾਰਤ ਨੇ ਚੌਥੇ ਤੇ ਆਖ਼ਰੀ ਕ੍ਰਿਕਟ ਟੈਸਟ ਮੈਚ ਵਿੱਚ ਇੰਗਲੈਂਡ ਨੂੰ ਇਕ ਪਾਰੀ ਤੇ 25 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ 3-1 ਨਾਲ ਜਿੱਤ ਲਈ। ਭਾਰਤੀ ਕ੍ਰਿਕਟ ਟੀਮ ਲੀਗ ਪੜਾਅ ਦੌਰਾਨ 12 ਜਿੱਤਾਂ, ਚਾਰ ਹਾਰਾਂ ਤੇ ਇੱਕ ਡਰਾਅ ਮਗਰੋਂ 520 ਅੰਕ ਹਾਸਲ ਕਰ ਕੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ। ਨਿਊਜ਼ੀਲੈਂਡ ਦੀ ਟੀਮ ਸੱਤ ਜਿੱਤਾਂ ਅਤੇ ਚਾਰ ਹਾਰਾਂ ਮਗਰੋਂ 420 ਅੰਕਾਂ ਲੈ ਕੇ ਦੂਜੇ ਸਥਾਨ ’ਤੇ ਰਹੀ। ਭਾਰਤ ਹੁਣ ਇਸ ਸਾਲ ਜੂਨ ਵਿੱਚ ਫਾਈਨਲ ਮੈਚ ਦੌਰਾਨ ਨਿਊਜ਼ੀਲੈਂਡ ਨਾਲ ਭਿੜੇਗਾ। ਭਾਰਤੀ ਸਪਿੰਨਰ ਆਰ. ਅਸ਼ਵਿਨ ਨੇ ਇੰਗਲੈਂਡ ਖ਼ਿਲਾਫ਼ ਟੈਸਟ ਲੜੀ ਦੌਰਾਨ 30 ਵਿਕਟਾਂ ਲਈਆਂ ਅਤੇ ਸੈਂਕੜੇ ਸਣੇ 180 ਦੌੜਾਂ ਵੀ ਬਣਾਈਆਂ। ਉਹ ‘ਮੈਨ ‘ਮੈਨ ਆਫ ਦਿ ਸੀਰੀਜ਼’ ਅਤੇ ਚੌਥੇ ਟੈਸਟ ਵਿੱਚ ਸੈਂਕੜਾ ਮਾਰਨ ਵਾਲਾ ਰਿਸ਼ਭ ਪੰਤ (101 ਦੌੜਾਂ) ‘ਮੈਨ ਆਫ ਦਿ ਮੈਚ’ ਚੁਣਿਆ ਗਿਆ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...