15
Mar
ਜੇਐੱਨਯੂ ਦੇਸ਼ ਧਰੋਹ ਮਾਮਲੇ ਵਿੱਚ 7 ਜਣਿਆਂ ਨੂੰ ਜ਼ਮਾਨਤ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਪੁਲੀਸ ਨੂੰ ਜਵਾਹਰਲਾਲ ਨਹਿਰੂ ਯੂਨੀਵਰਿਸਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਅਤੇ ਨੌਂ ਹੋਰਨਾਂ ਨੂੰ 2016 ਦੇ ਦੇਸ਼ ਧਰੋਹ ਮਾਮਲੇ ਵਿੱਚ ਦਾਖ਼ਲ ਚਾਰਜਸ਼ੀਟ ਦੀਆਂ ਕਾਪੀਆਂ ਦੇਣ ਦਾ ਹੁਕਮ ਦਿੱਤਾ ਹੈ। ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਪੰਕਜ ਸ਼ਰਮਾ ਨੇ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਦੀ ਜਾਂਚ ਲਈ ਮਾਮਲੇ ਦੀ ਅਗਵੀ ਸੁਣਵਾਈ ਲਈ 7 ਅਪਰੈਲ ਦੀ ਤਰੀਕ ਨਿਸ਼ਚਿਤ ਕੀਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਨਾਲ ਜੁੜੇ 7 ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ ਵੀ ਦੇ ਦਿੱਤੀ। ਚਾਰਜਸ਼ੀਟ ਦਾਖਲ ਕਰਨ ਤੋਂ ਪਹਿਲਾਂ, ਆਕਿਬ ਮੁਜੀਬ, ਉਮਰ ਗੁਲ, ਰਈਸ ਰਸੂਲ, ਬਸ਼ਾਰਤ ਅਲੀ, ਖਾਲਿਦ ਬਸ਼ੀਰ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਇਨ੍ਹਾਂ ਨੇ ਜ਼ਮਾਨਤ ਲਈ ਅਦਾਲਤ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਅਦਾਲਤ ਨੇ 25 ਹਜ਼ਾਰ ਦੇ ਨਿਜੀ ਮੁਚਲਕੇ ਅਤੇ ਓਨੀ ਹੀ ਰਾਸ਼ੀ ਜਮ੍ਹਾਂ ਕਰਾਉਣ ਦੀ ਸ਼ਰਤ ’ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...