fbpx Nawidunia - Kul Sansar Ek Parivar

ਅਕਾਲੀ ਦਲ (ਡ) ਤੇ ਆਪ ਵਿਚਾਲੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ : ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਡੈਮੋਕਰੈਟਿਕ) ਵਿਚਾਲੇ ਚੋਣ ਸੰਭਾਵੀ ਗਠਜੋੜ ਬਾਰੇ ਰਿਪੋਰਟਾਂ ਬਾਰੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਵਾਂ ਵਿਚਕਾਰ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸੰਭਵ ਨਹੀਂ ਹੈ ਪਰ ਜੇ ਅਕਾਲੀ ਦਲ ਡੈਮੋਕਰੇਟਿਕ ਆਗੂ ਸੁਖਦੇਵ ਸਿੰਘ ਢੀਂਡਸਾ ਚਾਹੁੰਣ ਤਾਂ ‘ਆਪ’ ਵਿੱਚ ਆਪਣੇ ਦਲ ਦਾ ਰਲੇਵਾਂ ਕਰਵਾ ਸਕਦੇ ਹਨ।

ਚੀਮਾ ਨੇ ਇਹ ਦਾਅਵਾ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਹੋ ਰਹੇ ਗਠਜੋੜ ਬਾਰੇ ਆਈਆਂ ਖ਼ਬਰਾਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨਾਲ ਕਿਸੇ ਤਰ੍ਹਾਂ ਦਾ ਅਲਾਇੰਸ ਨਹੀਂ ਕਰੇਗੀ ਬਲਕਿ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਲੀਡਰ ਜਲਦ ਹੀ ਆਮ ਆਦਮੀ ਪਾਰਟੀ ਜੁਆਇਨ ਕਰਨਗੇ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੋਵੇਂ ਪੰਜਾਬ ਨੂੰ ਬਚਾਉਣ ਲਈ ਕਾਰਜ ਕਰ ਰਹੇ ਹਨ। ਇਸ ਲਈ ਉਹ ਇੱਕ ਪਲੇਟਫਾਰਮ ਉੱਤੇ ਆ ਕੇ ਆਵਾਜ ਬੁਲੰਦ ਕਰਨਗੇ ਤਾਂ ਜੋ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਦਾ ਹਿਸਾਬ ਲਿਆ ਜਾ ਸਕੇ।

Share this post

Leave a Reply

Your email address will not be published. Required fields are marked *