09
Apr
ਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਪ੍ਰਿੰਸ ਫਿਲਿਪ ਦਾ ਦੇਹਾਂਤ

ਲੰਡਨ : ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ (ਦੋਇਮ) ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਫਿਲਿਪ ਨੂੰ ਇਸ ਸਾਲ ਦੇ ਸ਼ੁਰੂ ਵਿਚ ਤਕਰੀਬਨ ਮਹੀਨੇ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 16 ਮਾਰਚ ਨੂੰ ਛੁੱਟੀ ਮਿਲਣ ਤੋਂ ਬਾਅਦ ਵਿੰਡਸਰ ਕੈਸਲ ਪਰਤੇ ਸਨ। ਫਿਲਿਪ ਨੂੰ ਐਡੀਨਬਰਗ ਦੇ ਡਿਊਕ ਵਜੋਂ ਵੀ ਜਾਣਿਆ ਜਾਂਦਾ ਸੀ ਅਤੇ ਉਨ੍ਹਾਂ 1947 ਵਿੱਚ ਐਲਿਜ਼ਾਬੈੱਥ ਨਾਲ ਵਿਆਹ ਕਰਵਾ ਲਿਆ ਸੀ। ਉਨ੍ਹਾਂ 2017 ਵਿੱਚ ਜਨਤਕ ਜੀਵਨ ਤੋਂ ਸੰਨਿਆਸ ਲੈ ਲਿਆ। ਫਿਲਿਪ ਯੂਨਾਨੀ ਸ਼ਾਹੀ ਪਰਿਵਾਰ ਤੋਂ ਸਨ ਤੇ ਉਨ੍ਹਾਂ ਦਾ ਜਨਮ 1921 ਵਿੱਚ ਯੂਨਾਨ ਦੇ ਟਾਪੂ ਕੋਰਫੂ ਵਿੱਚ ਹੋਇਆ। ਉਹ ਖੇਡਾਂ ਵਿਚ ਬਹੁਤ ਰੁਚੀ ਰੱਖਦੇ ਸੀ। ਉਨ੍ਹਾਂ ਦੇ ਚਾਰ ਬੱਚੇ ਅਤੇ ਅੱਠ ਪੋਤੇ-ਪੋਤੀਆਂ ਹਨ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...