09
Apr
ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕੀਤੀ ਜਾਵੇ : ਅਨਿਲ ਵਿਜ

ਪੰਚਕੂਲਾ : ਹਰਿਆਣਾ ਵਿਚ ਕੋਵਿਡ-19 ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਉਹ ਦਿੱਲੀ ਦੇ ਨਾਲ ਲੱਗਦੀ ਰਾਜ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਉਹ ਚਿੰਤਤ ਹਨ ਤੇ ਗੱਲਬਾਤ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਮਾਮਲਾ ਸੁਲਝਾਉਣ ਲਈ ਉਹ ਕੇਂਦਰੀ ਖੇਤੀ ਮੰਤਰੀ ਨੂੰ ਚਿੱਠੀ ਭੇਜਣਗੇ। ਸ੍ਰੀ ਵਿਜ ਹਰਿਆਣਾ ਦੇ ਸਿਹਤ ਮੰਤਰੀ ਵੀ ਹਨ। ਉਨ੍ਹਾਂ ਕਿਹਾ,‘ ਮੇਰੀ ਚਿੰਤਾ ਇਹ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਹਰਿਆਣਾ ਦੀਆਂ ਸਰਹੱਦਾਂ ’ਤੇ ਬੈਠੇ ਹਨ। ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਤੇ ਮੈਂ ਉਨ੍ਹਾਂ ਨੂੰ ਵੀ ਕਰੋਨਾ ਤੋਂ ਬਚਾਉਣਾ ਹੈ। ਮੈਂ ਛੇਤੀ ਗੱਲਬਾਤ ਸ਼ੁਰੂ ਕਰਨ ਲਈ ਕੇਂਦਰੀ ਮੰਤਰੀ ਨੂੰ ਚਿੱਠੀ ਭੇਜ ਰਿਹਾ ਹਾਂ ਤਾਂ ਜੋ ਇਸ ਮਸਲੇ ਦਾ ਹੱਲ ਨਿਕਲੇ ਤੇ ਵੱਡੀ ਗਿਣਤੀ ਵਿੱਚ ਬੈਠੇ ਕਿਸਾਨਾਂ ਦੀ ਘਰ ਵਾਪਸੀ ਹੋਵੇ। ਮੈਂ ਮੰਨਦਾ ਹਾਂ ਕਿ ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾ ਸਕਦਾ ਹੈ।”
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...