13
Apr
ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ

ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਜਥੇਬੰਦੀਆਂ ਵੱਲੋਂ ਇੱਥੇ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦੇ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜੱਲ੍ਹਿਆਂਵਾਲਾ ਬਾਗ ਪਿਛਲੇ ਇਕ ਸਾਲ ਤੋਂ ਬੰਦ ਹੈ ਤੇ ਅੱਜ ਵੀ ਇਸ ਨੂੰ ਬੰਦ ਰੱਖਿਆ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਇਨ੍ਹਾਂ ਪਰਿਵਾਰਾਂ ਦੇ ਜੀਆਂ ਅਤੇ ਹੋਰ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੇ ਮੈਂਬਰਾਂ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਰੋਸ ਵਜੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜੱਲ੍ਹਿਆਂਵਾਲਾ ਬਾਗ ਨੂੰ ਜਲਦੀ ਖੋਲ੍ਹਣ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਪਿਛਲੇ ਵਰ੍ਹੇ ਫਰਵਰੀ ਵਿਚ ਜਲ੍ਹਿਆਂਵਾਲਾ ਬਾਗ਼ ਨੂੰ ਮੁਰੰਮਤ ਕਾਰਜਾਂ ਕਰਕੇ ਬੰਦ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕਰੋਨਾ ਕਾਰਨ ਇਸ ਨੂੰ ਲੋਕਾਂ ਲਈ ਨਹੀਂ ਖੋਲ੍ਹਿਆ ਗਿਆ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...