18
May
ਪਹਿਲਵਾਨ ਸੁਸ਼ੀਲ ਕੁਮਾਰ ਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ : ਰੋਹਿਣੀ ਦੀ ਅਦਾਲਤ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਦੌਰਾਨ ਇਕ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪੀਅਨ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਅੰਤਰਿਮ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਹੈ। ਸੁਸ਼ੀਲ ਕੁਮਾਰ ਨੇ ਗ੍ਰਿਫਤਾਰੀ ਦੇ ਡਰੋਂ 17 ਮਈ ਨੂੰ ਦਿੱਲੀ ਦੀ ਰੋਹਿਣੀ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਸੀ। ਉਸ ਨੇ ਕਿਹਾ ਕਿ ਉਸ ਖਿਲਾਫ ਪੱਖਪਾਤੀ ਜਾਂਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤੇ ਹੋਰ ਭਲਵਾਨਾਂ ਨੇ ਚਾਰ ਮਈ ਨੂੰ ਛਤਰਸਾਲ ਸਟੇਡੀਅਮ ਵਿਚ ਸਾਗਰ ਰਾਣਾ ਦੀ ਕੁੱਟਮਾਰ ਕੀਤੀ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।
Related posts:
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ: ਪਾਕਿਸਤਾਨ ਨੂੰ 4-3 ਨਾਲ ਹਰਾਇਆ
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ ਦੋ ਗੋਲ
ਨੀਰਜ ਚੋਪੜਾ ਸਮੇਤ 11 ਨੂੰ ਖੇਡ ਰਤਨ ਪੁਰਸਕਾਰ, ਲਵਲੀਨਾ ਤੇ ਮਿਤਾਲੀ ਦੇ ਨਾਂ ਵੀ ਸੂਚੀ 'ਚ ਸ਼ਾਮਲ
ਟੀਮ ਇੰਡੀਆ 'ਤੇ ਜਿੱਤ ਮਗਰੋਂ ਹੋਸ਼ ਗਵਾ ਬੈਠੇ ਪਾਕਿਸਤਾਨੀ, ਸੜਕਾਂ 'ਤੇ ਫਾਇਰਿੰਗ, 12 ਜ਼ਖ਼ਮੀ
ਗੁਰਜੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਸਰਵੋਤਮ ਖਿਡਾਰੀ ਐਲਾਨੇ
13ਵਾਂ ਲਾਇਨਜ਼ ਫੀਲਡ ਹਾਕੀ ਟੂਰਨਾਮੈਂਟ 8 ਤੋਂ 10 ਅਕਤੂਬਰ ਤੱਕ ਸਰੀ ਵਿੱਚ ਹੋਵੇਗਾ