31
May
ਸ਼ਿਕਾਗੋ ਦੇ 75 ਸਾਲਾ ਵਕੀਲ ਨੇ ਮਾਊਂਟ ਐਵਰੈਸਟ ਦੀ ਚੋਟੀ ਸਰ ਕੀਤੀ

ਕਾਠਮੰਡੂ : ਅਮਰੀਕਾ ਦੇ ਸ਼ਿਕਾਗੋ ਵਿਚਲੇ 75 ਸਾਲਾ ਵਕੀਲ ਨੇ ਵੱਡੀ ਉਮਰ ਵਿਚ ਵੀ ਮਾਊਂਟ ਐਵਰੈਸਟ ਦੀ ਚੋਟੀ ਨੂੰ ਸਰ ਕਰ ਲਿਆ ਹੈ। ਇਸ ਦੇ ਨਾਲ ਹੀ ਹਾਂਗਕਾਂਗ ਦੀ ਪਰਵਤਾਰੋਹੀ ਨੇ ਇਸ ਚੋਟੀ ’ਤੇ ਸਭ ਤੋਂ ਤੇਜ਼ ਗਤੀ ਨਾਲ ਚੜ੍ਹਨ ਦਾ ਵੀ ਰਿਕਾਰਡ ਬਣਾਇਆ ਹੈ। ਇਹ ਦੋਵੇਂ ਚੋਟੀ ਸਰ ਕਰਨ ਤੋਂ ਬਾਅਦ ਵਾਪਸ ਆ ਗਏ ਹਨ। ਆਰਥਰ ਨੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਮਾਊਂਟ ਐਵਰੈਸਟ ’ਤੇ ਚੜ੍ਹਾਈ ਸ਼ੁਰੂ ਕੀਤੀ ਸੀ। ਉਨ੍ਹਾਂ ਇਕ ਹੋਰ ਅਮਰੀਕੀ ਬਿਲ ਦਾ ਰਿਕਾਰਡ ਤੋੜ ਦਿੱਤਾ ਜੋ 67 ਸਾਲ ਦੀ ਉਮਰ ਵਿਚ ਚੋਟੀ ’ਤੇ ਚੜ੍ਹਿਆ ਸੀ। ਦੂਜੇ ਪਾਸੇ ਹਾਂਗਕਾਂਗ ਦੀ ਤਸਾਂਗ ਜ਼ਿਨ ਹੁੰਗ ਨੇ 25 ਘੰਟੇ 50 ਮਿੰਟ ਵਿਚ ਚੋਟੀ ਸਰ ਕੀਤੀ। ਉਸ ਨੇ ਪਹਿਲਾਂ 11 ਮਈ ਨੂੰ ਵੀ ਚੋਟੀ ਸਰ ਕਰਨ ਦੀ ਯੋਜਨਾ ਬਣਾਈ ਸੀ ਪਰ ਉਹ ਖਰਾਬ ਮੌਸਮ ਕਾਰਨ ਜਾ ਨਹੀਂ ਸਕੀ।
Related posts:
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ: ਪਾਕਿਸਤਾਨ ਨੂੰ 4-3 ਨਾਲ ਹਰਾਇਆ
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ ਦੋ ਗੋਲ
ਨੀਰਜ ਚੋਪੜਾ ਸਮੇਤ 11 ਨੂੰ ਖੇਡ ਰਤਨ ਪੁਰਸਕਾਰ, ਲਵਲੀਨਾ ਤੇ ਮਿਤਾਲੀ ਦੇ ਨਾਂ ਵੀ ਸੂਚੀ 'ਚ ਸ਼ਾਮਲ
ਟੀਮ ਇੰਡੀਆ 'ਤੇ ਜਿੱਤ ਮਗਰੋਂ ਹੋਸ਼ ਗਵਾ ਬੈਠੇ ਪਾਕਿਸਤਾਨੀ, ਸੜਕਾਂ 'ਤੇ ਫਾਇਰਿੰਗ, 12 ਜ਼ਖ਼ਮੀ
ਗੁਰਜੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਸਰਵੋਤਮ ਖਿਡਾਰੀ ਐਲਾਨੇ
13ਵਾਂ ਲਾਇਨਜ਼ ਫੀਲਡ ਹਾਕੀ ਟੂਰਨਾਮੈਂਟ 8 ਤੋਂ 10 ਅਕਤੂਬਰ ਤੱਕ ਸਰੀ ਵਿੱਚ ਹੋਵੇਗਾ