04
Jun
ਭਾਰਤੀ ਪਹਿਲਵਾਨ ਸੁਮਿਤ ਮਲਿਕ ਡੋਪ ਟੈਸਟ ਵਿਚ ਫੇਲ੍ਹ ਹੋਣ ਤੋਂ ਬਾਅਦ ਮੁਅੱਤਲ

ਨਵੀਂ ਦਿੱਲੀ : ਓਲੰਪਿਕਸ ਟਿਕਟ ਹਾਸਲ ਕਰ ਚੁੱਕੇ ਭਾਰਤੀ ਪਹਿਲਵਾਨ ਸੁਮਿਤ ਮਲਿਕ ਨੂੰ ਬੁਲਗਾਰੀਆ ਵਿਚ ਕੁਆਲੀਫਾਇਰ ਦੌਰਾਨ ਡੋਪ ਟੈਸਟ ਵਿਚ ਫੇਲ੍ਹ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਟੋਕੀਓ ਖੇਡਾਂ ਦੀ ਸ਼ੁਰੂਆਤ ਤੋਂ ਕੁਝ ਹਫ਼ਤੇ ਪਹਿਲਾਂ ਇਹ ਦੇਸ਼ ਲਈ ਵੱਡੀ ਸ਼ਰਮਨਾਕ ਘਟਨਾ ਹੈ। ਰਾਸ਼ਟਰ ਮੰਡਲ (2018) ਦੇ ਸੋਨ ਤਗਮਾ ਜੇਤੂ ਮਲਿਕ ਨੇ ਬੁਲਗਾਰੀਆ ਵਿੱਚ 125 ਕਿਲੋ ਵਰਗ ਵਿੱਚ ਟੋਕੀਓ ਲਈ ਕੁਆਲੀਫਾਈ ਕੀਤਾ ਸੀ, ਜੋ ਪਹਿਲਵਾਨਾਂ ਲਈ ਕੋਟਾ ਹਾਸਲ ਕਰਨ ਦਾ ਆਖਰੀ ਮੌਕਾ ਸੀ। ਹੁਣ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਓਲੰਪਿਕਸ ਵਿੱਚ ਹਿੱਸਾ ਲੈਣ ਦਾ 28 ਸਾਲਾ ਭਲਵਾਨ ਦਾ ਸੁਫ਼ਨਾ ਟੁੱਟ ਗਿਆ ਹੈ। ਇਹ ਲਗਾਤਾਰ ਦੂਜਾ ਓਲੰਪਿਕ ਹੈ ਕਿ ਖੇਡਾਂ ਦੀ ਸ਼ੁਰੂਆਤ ਤੋਂ ਕੁਝ ਦਿਨ ਪਹਿਲਾਂ ਡੋਪਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ 2016 ਰੀਓ ਓਲੰਪਿਕਸ ਤੋਂ ਕੁੱਝ ਹਫ਼ਤੇ ਪਹਿਲਾ ਨਰਸਿੰਘ ਪੰਚਮ ਯਾਦਵ ਵੀ ਡੋਪਿੰਗ ਜਾਂਚ ਵਿੱਚ ਫੇਲ੍ਹ ਹੋ ਗਿਆ ਸੀ ਤੇ ਉਸ ’ਤੇ ਚਾਰ ਸਾਲ ਲਈ ਪਾਬੰਦੀ ਲੱਗ ਗਈ ਸੀ।
Related posts:
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ: ਪਾਕਿਸਤਾਨ ਨੂੰ 4-3 ਨਾਲ ਹਰਾਇਆ
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ ਦੋ ਗੋਲ
ਨੀਰਜ ਚੋਪੜਾ ਸਮੇਤ 11 ਨੂੰ ਖੇਡ ਰਤਨ ਪੁਰਸਕਾਰ, ਲਵਲੀਨਾ ਤੇ ਮਿਤਾਲੀ ਦੇ ਨਾਂ ਵੀ ਸੂਚੀ 'ਚ ਸ਼ਾਮਲ
ਟੀਮ ਇੰਡੀਆ 'ਤੇ ਜਿੱਤ ਮਗਰੋਂ ਹੋਸ਼ ਗਵਾ ਬੈਠੇ ਪਾਕਿਸਤਾਨੀ, ਸੜਕਾਂ 'ਤੇ ਫਾਇਰਿੰਗ, 12 ਜ਼ਖ਼ਮੀ
ਗੁਰਜੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਸਰਵੋਤਮ ਖਿਡਾਰੀ ਐਲਾਨੇ
13ਵਾਂ ਲਾਇਨਜ਼ ਫੀਲਡ ਹਾਕੀ ਟੂਰਨਾਮੈਂਟ 8 ਤੋਂ 10 ਅਕਤੂਬਰ ਤੱਕ ਸਰੀ ਵਿੱਚ ਹੋਵੇਗਾ