07
Jun
ਪਾਕਿ : ਦੋ ਯਾਤਰੀ ਰੇਲ ਗੱਡੀਆਂ ਦੀ ਟੱਕਰ, 50 ਮੌਤਾਂ, 70 ਜ਼ਖਮੀ

ਕਰਾਚੀ : ਇਥੋਂ ਦੇ ਦੱਖਣੀ ਸਿੰਧ ਸੂਬੇ ਵਿਚ ਅੱਜ ਦੋ ਯਾਤਰੀ ਰੇਲ ਗੱਡੀਆਂ ਦੀ ਟੱਕਰ ਹੋ ਗਈ ਜਿਸ ਕਾਰਨ 50 ਜਣਿਆਂ ਦੀ ਮੌਤ ਹੋ ਗਈ ਤੇ 70 ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਇਹ ਪਤਾ ਲੱਗਾ ਹੈ ਕਿ ਕਰਾਚੀ ਤੋਂ ਸਰਗੋਧਾ ਜਾ ਰਹੀ ਮਿਲਾਤ ਐਕਸਪ੍ਰੈਸ ਪਟੜੀ ਤੋਂ ਲੱਥ ਗਈ ਤੇ ਨਾਲ ਦੇ ਰੇਲਵੇ ਟਰੈਕ ’ਤੇ ਡਿੱਗ ਗਈ। ਇਸ ਤੋਂ ਬਾਅਦ ਰਾਵਲਪਿੰਡੀ ਤੋਂ ਕਰਾਚੀ ਜਾ ਰਹੀ ਸਰ ਸਈਅਦ ਐਕਸਪ੍ਰੈਸ ਇਸ ਗੱਡੀ ਨਾਲ ਟਕਰਾ ਗਈ। ਇਹ ਹਾਦਸਾ ਘੋਟਕੀ ਜ਼ਿਲ੍ਹੇ ਦੇ ਧਾਰਕੀ ਕੋਲ ਵਾਪਰਿਆ। ਪ੍ਰਸ਼ਾਸਨ ਨੇ ਇਨ੍ਹਾਂ ਖੇਤਰਾਂ ਦੇ ਹਸਪਤਾਲਾਂ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ। ਇਸ ਮੌਕੇ ਰਾਹਤ ਟੀਮਾਂ ਨੂੰ ਰੇਲ ਗੱਡੀਆਂ ਵਿਚ ਫਸੇ ਲੋਕਾਂ ਨੂੰ ਕੱਢਣ ਵਿਚ ਔਖ ਆ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਲੋਕਾਂ ਨੂੰ ਹੋਰ ਹਸਪਤਾਲਾਂ ਵਿਚ ਲਿਜਾਣ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਕਰ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵਾਂ ਰੇਲ ਗੱਡੀਆਂ ਵਿਚ ਇਕ ਹਜ਼ਾਰ ਦੇ ਕਰੀਬ ਯਾਤਰੀ ਸਵਾਰ ਸਨ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...