ਮੋਗਾ ’ਚ ਨਵਜੋਤ ਸਿੰਘ ਸਿੱਧੂ ਨੂੰ ਕਿਸਾਨਾਂ ਤੇ ਠੇਕਾ ਮੁਲਾਜ਼ਮਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਥੇ ਬਾਦਲਾਂ ’ਤੇ ਸ਼ਬਦੀ ਹਮਲੇ ਕਰਦਿਆਂ ਪੰਜਾਬ ਦੀ ਆਰਥਿਕਤਾ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਵਿਧਾਨ ਸਭਾ ਸੈਸ਼ਨ ’ਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ। ਕਾਂਗਰਸ ਆਗੂ ਦੀ ਆਮਦ ’ਤੇ ਇਸ ਮੌਕੇ ਰੋਹ ’ਚ ਆਏ ਕਿਸਾਨਾਂ ਤੇ ਠੇਕਾ ਮੁਲਾਜ਼ਮਾਂ ਨੇ ਪੁਲੀਸ ਨਾਲ ਧੱਕਾ-ਮੁੱਕੀ ਕਰਦੇ ਹੋਏ ਬੈਰੀਕੇਡ ਤੋੜ ਦਿੱਤੇ। ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵੱਧਣ ਦਿੱਤਾ ਤਾਂ ਉਨ੍ਹਾਂ ਉਥੇ ਹੀ ਧਰਨਾ ਲਗਾ ਦਿੱਤਾ। ਇਸ ਮੌਕੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ। ਜਿਸ ਕਾਰਨ ਸਿੱਧੂ ਨਿਰਧਾਰਤ ਸਮੇਂ ਤੋਂ ਸਮਾਗਮ ’ਚ ਕਰੀਬ ਘੰਟਾ ਲੇਟ ਪੁੱਜੇ। ਸਮਾਗਮ ਵਿਚ ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ 2022 ਚੋਣਾਂ ’ਚ ਕਾਂਗਰਸ ਸਰਕਾਰ ਬਣੇਗੀ ਤੇ ਮਾਫ਼ੀਆ ਰਾਜ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਠੇਕਾ ਮੁਲਾਜ਼ਮਾਂ, ਸਿਹਤ ਕਾਮਿਆਂ, ਕਿਸਾਨਾਂ, ਈਟੀਟੀ ਅਧਿਆਪਕਾਂ ਨੂੰ ਕਲਾਵੇ ਵਿੱਚ ਲੈਂਦੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ‘ਪੰਜਾਬ ਮਾਡਲ’ ਦੀ ਲੋੜ ਹੈ।

Leave a Reply

Your email address will not be published. Required fields are marked *