ਨਵਜੋਤ ਸਿੱਧੂ ਤੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਮਵਾਰ ਸਵੇਰੇ ਅੰਮ੍ਰਿਤਸਰ ਦੇ 100 ਫੁੱਟ ਰੋਡ ‘ਤੇ ਗੇਟ ਦਾ ਨੀਂਹ ਪੱਥਰ ਰੱਖਣ ਪਹੁੰਚੇ। ਪਰ ਵਾਰਡ ਨੰਬਰ-45 ਦੇ ਲੋਕਾਂ ਤੇ ਵੋਟਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਵਿਰੋਧ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸਿੱਧੂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਉਹ ਜਲਦੀ ਹੀ ਗੇਟ ਦਾ ਨੀਂਹ ਪੱਥਰ ਰੱਖ ਕੇ ਚਲੇ ਗਏ। ਸਿੱਧੂ ਨੇ ਇਸ ਦੌਰਾਨ ਕਿਸੇ ਨਾਲ ਗੱਲ ਨਹੀਂ ਕੀਤੀ ਅਤੇ ਵਰਕਰਾਂ ਨੂੰ ਵੀ ਉਨ੍ਹਾਂ ਕੋਲ ਨਹੀਂ ਆਉਣ ਦਿੱਤਾ ਗਿਆ। ਇਹ ਵਿਰੋਧ ਪ੍ਰਦਰਸ਼ਨ ਮਸ਼ਹੂਰ ਦੁਕਾਨ ਗੁਰਨਾਮ ਪੀਠੀ ਵਾਲਿਆਂ ਨੇ ਇਲਾਕਾ ਨਿਵਾਸੀਆਂ ਨਾਲ ਮਿਲ ਕੇ ਕੀਤਾ।
ਸੰਤੋਸ਼ ਦਿਕਸ਼ਤ ਨੇ ਦੋਸ਼ ਲਗਾਇਆ ਕਿ ਸਿੱਧੂ ਸਾਢੇ ਚਾਰ ਸਾਲ ਬਾਅਦ ਉਨ੍ਹਾਂ ਦੇ ਇਲਾਕੇ ਵਿਚ ਆਏ ਹਨ ੱਤੇ ਆਉਂਦੇ ਹੀ ਸਿਆਸੀ ਸਟੰਟ ਕਰਨ ਲੱਗੇ ਹਨ। ਸਿੱਧੂ ਗੇਟ ਦਾ ਨੀਂਹ ਪੱਥਰ ਰੱਖਣ ਆਏ ਹਨ ਜਦਕਿ ਗਰਾਉਂਡ ਪੱਧਰ ‘ਤੇ ਇਲਾਕੇ ਦਾ ਵਿਕਾਸ ਨਾ ਦੇ ਬਰਾਬਰ ਹੈ। ਕੁੰਭਕਨ ਵੀ ਹਰ 6 ਮਹੀਨੇ ਬਾਅਦ ਉੱਠ ਜਾਂਦਾ ਸੀ, ਪਰ ਸਿੱਧੂ ਦੀ ਸਾਢੇ ਚਾਰ ਬਾਅਦ ਨੀਂਦ ਖੁੱਲ੍ਹੀ ਹੈ। ਉਪਰੋਂ ਸਿੱਧੂ ਦੇ ਚਹੇਤਿਆਂ ਨੇ ਇਲਾਕੇ ਵਿਚ ਦਹਿਸ਼ਤ ਫੈਲਾ ਰੱਖੀ ਹੈ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਪੀਠੀ ਵਾਲੇ ਦੀ ਦੁਕਾਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਪੁਲੀਸ ਨਾ ਕੁਝ ਨਾ ਕੀਤਾ। ਇਲਾਕੇ ਵਿਚ 10 ਦੇ ਕਰੀਬ ਇਮਾਰਤਾਂ ਹਨ ਜਿਨ੍ਹਾਂ ‘ਤੇ ਸਿੱਧੂ ਦੇ ਕਰੀਬੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ

ਸਮਰਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ 100 ਦਿਨ ਦੇ ਦੌਰੇ ‘ਤੇ ਨਿਕਲੇ ਹੋਏ ਹਨ। ਇਸਦੇ ਦੇ ਚੱਲਦੇ ਅੱਜ ਉਹ ਹਲਕਾ ਸਮਰਾਲਾ ਦੇ ਮਾਛੀਵਾੜਾ ਸਾਹਿਬ ਵਿੱਚ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ‘ਚ ਨਮਸਤਕ ਹੋਏ। ਉਨ੍ਹਾਂ ਅੱਜ ਹਲਕਾ ਸਮਰਾਲਾ ਦੇ ਉਮੀਦਵਾਰ ਦਾ ਐਲਾਨ ਕੀਤਾ। ਉੱਥੇ ਹੀ ਇਸ ਮੌਕੇ ‘ਤੇ ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਛੀਵਾੜਾ ਪਹੁੰਚਣ ‘ਤੇ ਵਿਰੋਧ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੋ ਵੀ ਪਾਰਟੀਆਂ ਵੱਲੋਂ ਰਣਨੀਤਕ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ ‘ਚ ਜੋ ਕਿਸਾਨ ਸ਼ੰਘਰਸ਼ ਕਰ ਰਹੇ ਉਨ੍ਹਾਂ ਦੀ ਗੱਲ ਨਹੀਂ ਕੀਤੀ ਜਾ ਰਹੀ। ਇਸ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ‘ਚ ਵੀ ਉਨ੍ਹਾਂ ਵੱਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕੀਤਾ ਜਾਂਦਾ ਰਹੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਤੇ ਕੱਲ੍ਹ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਧਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਇਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਧਰ, ਸੁਖਬੀਰ ਬਾਦਲ ਦੇ ਐਲਾਨ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

Leave a Reply

Your email address will not be published. Required fields are marked *