ਪੈਗਾਸਸ ਜਾਸੂਸੀ ਕਾਂਡ : ਕੇਂਦਰ ਦੇ ਹਲਫ਼ਨਾਮੇ ਤੋਂ ਇਨਕਾਰ ‘ਤੇ ਅਦਾਲਤ ਨੇ ਕਿਹਾ- ਕੌਮੀ ਸੁਰੱਖਿਆ ਦੇ ਨਾਮ ‘ਤੇ ਤੁਸੀਂ ਮੂੰਹ ਨਹੀਂ ਫੇਰ ਸਕਦੇ

ਨਵੀਂ ਦਿੱਲੀ : ਪੈਗਾਸਸ ਜਾਸੂਸੀ ਕਾਂਡ ‘ਤੇ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਜਵਾਬ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ। ਸਰਕਾਰ ਦੇ ਇਸ ਜਵਾਬ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਪਿਛਲੀ ਸੁਣਵਾਈ ਦੌਰਾਨ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਦਾ ਮੌਕਾ ਦਿੱਤਾ ਸੀ, ਪਰ ਹੁਣ ਕੀ ਕਰ ਸਕਦੇ ਹਾਂ, ਆਦੇਸ਼ ਦੇਣਾ ਹੀ ਪਏਗਾ। ਸੁਪਰੀਮ ਕੋਰਟ ਨੇ ਕਿਹਾ ਕਿ ਪੱਤਰਕਾਰਾਂ ਅਤੇ ਨਾਮੀ ਲੋਕਾਂ ਨੇ ਜਾਸੂਸੀ ਦੀ ਸ਼ਿਕਾਇਤ ਕੀਤੀ ਹੈ ਅਤੇ ਇਹ ਗੰਭੀਰ ਮਾਮਲਾ ਹੈ।

ਕੇਂਦਰ ਨੇ ਕਿਹਾ ਕਿ ਉਸ ਕੋਲ ਛਿਪਾਉਣ ਲਈ ਕੁਝ ਨਹੀਂ ਹੈ ਅਤੇ ਉਹ ਮਾਹਿਰਾਂ ਦੀ ਇਕ ਕਮੇਟੀ ਦਾ ਗਠਨ ਕਰੇਗਾ। ਕੇਂਦਰ ਨੇ ਕਿਹਾ ਕਿ ਕਿਸੇ ਸੌਫਟਵੇਅਰ ਦੀ ਵਰਤੋਂ ਹੋਈ ਹੈ ਜਾਂ ਨਹੀਂ , ਇਹ ਜਨਤਕ ਚਰਚਾ ਦਾ ਵਿਸ਼ਾ ਨਹੀਂ ਹੈ। ਪੈਗਾਸਸ ਜਾਸੂਸੀ ਮਾਮਲੇ ਵਿੱਚ ਸੌਲਿਸਟਰ ਜਨਰਲ ਨੇ ਉੱਚ ਅਦਾਲਤ ਨੂੰ ਦੱਸਿਆ ਕਿ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਦਾਲਤ ਨੂੰ ਸੌਂਪੀ ਜਾਵੇਗੀ।

Leave a Reply

Your email address will not be published. Required fields are marked *