ਮੋਦੀ ਦੇ ਜਨਮ ਦਿਨ ਮੌਕੇ ਭਾਜਪਾਈਆਂ ਨੇ ਕੀਤੇ ਹਵਨ, ਕਿਸਾਨਾਂ ਨੇ ਸਾੜੇ ਪੁਤਲੇ

ਅੰਮ੍ਰਿਤਸਰ : ਅੰਮ੍ਰਿਤਸਰ: ਪੂਰੇ ਭਾਰਤ ਵਿਚ ਭਾਜਪਾ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ ‘ਤੇ ਵੱਖ-ਵੱਖ ਪ੍ਰੋਗਰਾਮ ਕੀਤੇ ਗਏ। ਉਧਰ ਦੂਜੇ ਪਾਸੇ ਕਿਸਾਨਾਂ ਦਾ ਗੁੱਸਾ ਪ੍ਰਧਾਨ ਮੰਤਰੀ ਮੋਦੀ ਲਈ ਬਰਕਰਾਰ ਹੈ। ਭਾਜਪਾ ਵੱਲੋਂ ਖੰਨਾ ਸਮਾਰਕ ਵਿਖੇ ਮੋਦੀ ਦੇ ਜਨਮ ਦਿਨ ਮੌਕੇ ਹਵਨ ਯੱਗ ਕਰਵਾਇਆ ਜਾ ਰਿਹਾ ਸੀ। ਦੂਜੇ ਪਾਸੇ ਕਿਸਾਨਾਂ ਵੱਲੋਂ ਬਿਲਕੁੱਲ ਉਸੇ ਸਮੇਂ ‘ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਭਾਜਪਾ ਦੇ ਹਾਥੀ ਗੇਟ ਨੇੜੇ ਦਫਤਰ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਹਾਲ ਗੇਟ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਭਾਜਪਾ ਦੇ ਦਫਤਰ ਵੱਲ ਨ ਆ ਸਕਣ। ਕਿਸਾਨਾਂ ਨੇ ਹਾਲ ਗੇਟ ਦੇ ਬਾਹਰ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ।

ਭਾਵੇਂ ਕਿ ਅੰਮ੍ਰਿਤਸਰ ਅੱਜ ਕਿਸਾਨ ਦੀ ਮੌਤ ਹੋਣ ਕਰਕੇ ਜਿਆਦਾ ਕਿਸਾਨ ਨਹੀਂ ਇਕੱਠੇ ਹੋਏ ਪਰ ਦਿੱਤੇ ਪ੍ਰੋਗਰਾਮ ਮੁਤਾਬਕ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਹਰਕੀਰਤ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਜਨਮ ਦਿਨ ਮਨਾਉਣ ਦਾ ਕੋਈ ਅਧਿਕਾਰ ਨਹੀਂ, ਕਿਉਂਕਿ ਦੂਜੇ ਪਾਸੇ ਦੇਸ਼ ਦੀ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ ਤੇ ਇਸੇ ਕਰਕੇ ਅਸੀਂ ਮੋਦੀ ਦਾ ਪੁਤਲਾ ਸਾੜ ਰਹੇ ਹਾਂ। ਕਿਸਾਨ ਲੀਡਰ ਗੁਰਦੇਵ ਸਿੰਘ ਵਰਪਾਲ ਨੇ ਕਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਮੋਦੀ ਸਰਕਾਰ ਹਿੱਲੀ ਪਈ ਹੈ ਤੇ ਕਾਰਪੋਰੇਟ ਅਦਾਰਿਆਂ ਦੇ ਦਬਾਅ ਕਰਕੇ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ਤੇ ਜਦ ਤਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *