21
Sep
ਸਿੰਘੂ ਬਾਰਡਰ ਤੋਂ ਮੁੱਖ ਮੰਤਰੀ ਲਈ ਸੁਨੇਹਾ- ਕਿਸਾਨ ਮੋਰਚੇ ਦੀ ਸਟੇਜ ਨਹੀਂ ਮਿਲੇਗੀ, ਪੰਡਾਲ ‘ਚ ਬੈਠ ਕੇ ਸੁਣੋ ਤੇ ਜਾਓ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਸਿੰਘੂ ਬਾਰਡਰ ਤੋਂ ਇਕ ਸੁਨੇਹਾ ਆਇਆ ਹੈ। ਮੁੱਖ ਮੰਤਰੀ ਨੇ ਸਿੰਘੂ ਬਾਰਡਰ ‘ਤੇ ਜਾ ਕੇ ਕਿਸਾਨਾਂ ਨੂੰ ਮਿਲਣ ਅਤੇ ਗੱਲ ਕਰਨ ਦਾ ਪ੍ਰਸਤਾਵ ਰੱਖਿਆ ਸੀ। ਜਵਾਬ ਵਿਚ ਸੁਨੇਹਾ ਆਇਆ ਕਿ ਜੇਕਰ ਉਹ ਕਿਸਾਨ ਮੋਰਚੇ ‘ਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਉਥੋਂ ਦੀ ਸਟੇਜ ਨਹੀਂ ਮਿਲੇਗੀ। ਉਨ੍ਹਾਂ ਨੂੰ ਪੰਡਾਲ ਵਿਚ ਬੈਠ ਕੇ ਕਿਸਾਨ ਆਗੂਆਂ ਦੀ ਗੱਲ ਸੁਣਨੀ ਪਏਗੀ। ਉਹ ਉਥੇ ਭਾਸ਼ਣ ਵੀ ਨਹੀਂ ਦੇ ਸਕਦੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਰਾਜਸੀ ਆਗੂ ਨੂੰ ਸਿੰਘੂ ਵਿਚ ਲੱਗੀ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ‘ਤੇ ਚੜ੍ਹਨ ਅਤੇ ਭਾਸ਼ਣ ਦੇਣ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਇਥੇ ਆਉਣਾ ਚਾਹੁੰਦਾ ਹੈ ਤਾਂ ਆਏ ਅਤੇ ਪੰਡਾਲ ਵਿਚ ਬੈਠ ਕੇ ਕਿਸਾਨਾਂ ਨਾਲ ਗੱਲ ਕਰਕੇ ਜਾ ਸਕਦੇ ਹਨ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...