22
Sep
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾਇਆ, ਸਿੱਧੂ ਦੇ ਕਰੀਬੀ ਦਮਨਦੀਪ ਨੇ ਸੰਭਾਲੀ ਕੁਰਸੀ

ਅੰਮ੍ਰਿਤਸਰ : ਕੈਪਟਨ ਅਮਰਿੰਦਰ ਸਿੰਘ ਦੇ ਜਾਂਦਿਆਂ ਹੀ ਅਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੁਰਸੀ ਸੰਭਾਲਣ ਦੇ ਤੀਜੇ ਹੀ ਦਿਨ ਸਿਆਸੀ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਸ਼ੁਰੂ ਹੋ ਗਈਆਂ ਹਨ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੌਰੇ ਨਾਲ ਹੀ ਹੋ ਗਈ। ਚੰਨੀ ਨੇ ਕੈਪਟਨ ਵਲੋਂ ਨਿਯੁਕਤ ਕੀਤੇ ਗਏ ਦਿਨੇਸ਼ ਬੱਸੀ ਨੂੰ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਹੁਣ ਇਸ ਕੁਰਸੀ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਾਸ ਅਤੇ ਕੌਂਸਲਰ ਦਮਨਦੀਪ ਸਿੰਘ ਉਪਲ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿਚ ਇਹ ਪਹਿਲੀ ਸਿਆਸੀ ਫੇਰਬਲ ਹੈ। ਖ਼ਾਸ ਗੱਲ ਇਹ ਹੈ ਕਿ ਬੱਸੀ ਨੇ 2017 ਦੀਆਂ ਚੋਣਾਂ ਵਿਚ ਕੈਪਟਨ ਦੇ ਕਹਿਮ ‘ਤੇ ਨਵਜੋਤ ਸਿੱਧੂ ਲਈ ਸੀਟ ਛੱਜੀ ਸੀ।
ਦਮਨਦੀਪ ਸਿੰਘ ਨੂੰ ਸਿੱਧੂ ਦਾ ਸਭ ਤੋਂ ਖਾਸ ਅਤੇ ਨੇੜਲਾ ਮੰਨਿਆ ਜਾਂਦਾ ਹੈ। ਦਮਨ ਨੇ ਕਾਂਗਰਸ ਵਿਚ ਆਪਣੀ ਸ਼ੁਰੂਆਤ ਨੌਜਵਾਨ ਆਗੂ ਵਜੋਂ ਕੀਤੀ ਸੀ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...