05
Oct
ਸਿੱਧੂ ਦੀ ਛੁੱਟੀ ਦੇ ਆਸਾਰ : ਅਸਤੀਫ਼ਾ ਮਨਜ਼ੂਰ ਕਰਨ ਦੀ ਤਿਆਰੀ, ਨਾਗਰਾ ਤੇ ਬਿੱਟੂ ਨੂੰ ਮਿਲੇ ਚੰਨੀ

ਜਲੰਧਰ : ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਛੁੱਟੀ ਹੋ ਸਕਦੀ ਹੈ। ਉਨ੍ਹਾਂ ਨੇ ਇਕ ਹਫ਼ਤਾ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਕਾਂਗਰਸ ਹਾਈ ਕਮਾਂਡ ਮਨਜ਼ੂਰ ਕਰ ਸਕਦਾ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਚ ਹਨ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਹਨ।
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਬਿੱਟੂ ਜਾਂ ਨਾਗਰਾ ਵਿਚੋਂ ਕਿਸੇ ਇਕ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਕਾਂਗਰਸੀ ਸੂਤਰਾਂ ਮੁਤਾਬਕ ਸਿੱਧੂ ਦੇ ਜ਼ਿੱਦੀ ਰਵੱਈਏ ਤੋਂ ਨਾਰਾਜ਼ ਕਾਂਗਰਸ ਹਾਈ ਕਮਾਂਡ ਇਹ ਫ਼ੈਸਲਾ ਲੈ ਸਕਦਾ ਹੈ। ਤਿੰਨਾਂ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਹੋ ਸਕਦੀ ਹੈ। ਹਾਲਾਂਕਿ ਅਧਿਕਾਰਤ ਪੁਸ਼ਟੀ ਇਸ ਮੀਟਿੰਗ ਤੋਂ ਬਾਅਦ ਹੋ ਸਕੇਗੀ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...