11
Oct
ਅਸ਼ੀਸ਼ ਮਿਸ਼ਰਾ ਨੂੰ ਨਹੀਂ ਮਿਲੀ ਰਾਹਤ- 3 ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜਿਆ

ਲਖੀਮਪੁਰ ਖੀਰੀ : ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਅੱਜ ਉੱਤਰ ਪ੍ਰਦੇਸ਼ ਪੁਲੀਸ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਸਰਕਾਰੀ ਵਕੀਲ ਐੱਸ.ਪੀ. ਯਾਦਵ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੁਲੀਸ ਨੇ ਅਸ਼ੀਸ਼ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਉਨ੍ਹਾਂ ਨੂੰ ਮੁਲਜ਼ਮ ਦਾ ਸਿਰਫ਼ ਤਿੰਨ ਦਿਨ 12 ਅਕਤੂਬਰ ਤੋਂ 15 ਅਕਤੂਬਰ ਤੱਕ ਦਾ ਰਿਮਾਂਡ ਮਿਲ ਸਕਿਆ। ਇਹ ਰਿਮਾਂਡ 15 ਅਕਤੂਬਰ ਨੂੰ ਖ਼ਤਮ ਹੋਵੇਗਾ। ਯਾਦਵ ਨੇ ਕਿਹਾ ਕਿ ਇਹ ਰਿਮਾਂਡ ਚੀਫ਼ ਜੁਡੀਸ਼ਲ ਮੈਜਿਸਟਰੇਟ ਚਿੰਤਾਰਾਮ ਵੱਲੋਂ ਇਸ ਸ਼ਰਤ ਉੱਤੇ ਦਿੱਤਾ ਗਿਆ ਕਿ ਅਸ਼ੀਸ਼ ਮਿਸ਼ਰਾ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਪੁੱਛਗਿਛ ਦੌਰਾਨ ਉਸ ਦੇ ਵਕੀਲ ਅਸ਼ੀਸ਼ ਦੇ ਨਾਲ ਰਹਿਣਗੇ। ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਹੋਈ ਇਸ ਹਿੰਸਾ ਵਿਚ ਚਾਰ ਕਿਸਾਨਾਂ ਸਣੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...