19
Oct
ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਲ ਬਦਲਣ ’ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਕਪੂਰਥਲਾ ਵਿਧਾਨ ਸਭਾ ਹਲਕੇ ਨੂੰ ਖਾਲੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮਹਿਜ਼ 4 ਕੁ ਮਹੀਨੇ ਦਾ ਵਕਫ਼ਾ ਰਹਿੰਦਾ ਹੈ। ਇਸ ਲਈ ਭੁਲੱਥ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਹੋਣ ਦੇ ਕੋਈ ਆਸਾਰ ਨਹੀਂ ਹੈ। ਚੋਣ ਕਮਿਸ਼ਨ ਵੱਲੋਂ ਆਮ ਤੌਰ ’ਤੇ ਉਨ੍ਹਾਂ ਹਾਲਾਤ ਵਿੱਚ ਚੋਣ ਕਰਾਈ ਜਾਂਦੀ ਹੈ ਜਦੋਂ ਆਮ ਚੋਣਾਂ ਵਿੱਚ 6 ਮਹੀਨੇ ਤੋਂ ਵੱਧ ਦਾ ਸਮਾਂ ਰਹਿੰਦਾ ਹੋਵੇ। ਸ੍ਰੀ ਖਹਿਰਾ ਨੇ ਲੰਘੇ ਜੂਨ ਮਹੀਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਪੱਲਾ ਫੜਨ ਦਾ ਐਲਾਨ ਕੀਤਾ ਸੀ। ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਭੁਲੱਥ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸਨ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...