25
Oct
‘ਆਸ਼ਰਮ’ ਦੇ ਸੈੱਟ ’ਤੇ ਬਜਰੰਗ ਦਲ ਦੇ ਕਾਰਕੁਨਾਂ ਨੇ ਭੰਨਤੋੜ ਕੀਤੀ

ਭੁਪਾਲ : ਬਜਰੰਗ ਦਲ ਦੇ ਕਾਰਕੁਨਾਂ ਨੇ ਇਥੇ ਵੈੱਬ ਸੀਰੀਜ਼ ‘ਆਸ਼ਰਮ’ ਦੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ ਤੇ ਇਸ ਵੈੱਬ ਸੀਰੀਜ਼ ਦੇ ਨਿਰਮਾਤਾ-ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟ ਦਿੱਤੀ। ਇਨ੍ਹਾਂ ਕਾਰਕੁਨਾਂ ਨੇ ਦੋਸ਼ ਲਗਾਇਆ ਕਿ ਵੈੱਬ ਸੀਰੀਜ਼ ਵਿੱਚ ਹਿੰਦੂਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵੈੱਬ ਸੀਰੀਜ਼ ‘ਆਸ਼ਰਮ’ ਦੇ ਤੀਜੇ ਸੀਜ਼ਨ ਦੀ ਇਥੇ ਸ਼ੂਟਿੰਗ ਚੱਲ ਰਹੀ ਹੈ। ਪੁਲੀਸ ਅਨੁਸਾਰ ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ਦੇ ਕਲਾਕਾਰਾਂ ਦੀਆਂ ਦੋ ਬੱਸਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਤੇ ਸ਼ੂਟਿੰਗ ਰੋਕਣ ਦੀ ਧਮਕੀ ਦਿੱਤੀ। ਭੁਪਾਲ (ਦੱਖਣੀ) ਦੇ ਐੱਸਪੀ ਸਾਈ ਕ੍ਰਿਸ਼ਨਾ ਨੇ ਦੱਸਿਆ ਕਿ ਇਸ ਵੈੱਬ ਸੀਰੀਜ਼ ਦੀ ਸ਼ੂਟਿੰਗ ਪੁਰਾਣੇ ਜੇਲ੍ਹ ਕੰਪਲੈਕਸ ਵਿੱਚ ਹੋ ਰਹੀ ਸੀ। ਬਜਰੰਗ ਦਲ ਦੇ ਕਾਰਕੁਨਾਂ ਨੇ ਕਿਹਾ ਕਿ ਸੀਰੀਜ਼ ਵਿੱਚ ਅਸਲੀਲਤਾ ਕਾਰਨ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਫਿਲਹਾਲ ਇਸ ਕੇਸ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
Related posts:
ਬੁਰਜ ਖਲੀਫਾ 'ਤੇ ਪ੍ਰਦਰਸ਼ਿਤ ਹੋਣ ਵਾਲੇ ਪਹਿਲੇ ਪਾਲੀਵੁੱਡ ਅਦਾਕਾਰ ਬਣੇ ਐਮੀ ਵਿਰਕ
ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ ਮਨੋਰੰਜਨ ਭਰਪੂਰ ਫ਼ਿਲਮ ‘ਤੀਜਾ ਪੰਜਾਬ’ : ਅੰਬਰਦੀਪ
ਸਰਦਾਰ ਊਧਮ: ਕੱਟੜ ਰਾਸ਼ਟਰਵਾਦ ਦਾ ਸ਼ਿਕਾਰ ਹੋਏ ਬਿਨਾਂ ਇੱਕ ਸੁਤੰਤਰਤਾ ਸੈਨਾਨੀ ਦੀ ਕਹਾਣੀ ਪੇਸ਼ ਕਰਦੀ ਫਿਲਮ
ਕੰਨੜ ਸਟਾਰ ਪੁਨੀਤ ਰਾਜਕੁਮਾਰ ਦੀ ਕਸਰਤ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ, ਕਰਨਾਟਕ 'ਚ ਧਾਰਾ 144
ਨਸੀਰੂਦੀਨ ਸ਼ਾਹ ਨੇ ਨਾਜੀ ਜਰਮਨੀ ਨਾਲ ਕੀਤੀ ਸਰਕਾਰ ਦੀ ਤੁਲਨਾ, ਕਿਹਾ- ਪ੍ਰੋਪੇਗੰਡਾ ਫ਼ਿਲਮਾਂ ਬਣਵਾਈਆਂ ਜਾ ਰਹੀਆਂ
ਅਦਾਕਾਰ ਅਤੇ 'ਬਿੱਗ ਬੌਸ -13' ਦੇ ਵਿਜੇਤਾ ਸਿਧਾਰਥ ਸ਼ੁਕਲਾ ਦਾ ਦਿਹਾਂਤ