ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਮੁਜ਼ੱਫਰ ਨਗਰ ਵਿਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ


ਗਾਜ਼ੀਆਬਾਦ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਗਾਜ਼ੀਪੁਰ ਸਮੇਤ ਦਿੱਲੀ ਦੇ ਚਾਰ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 11 ਮਹੀਨੇ ਪੂਰੇ ਹੋ ਗਏ ਹਨ। ਸਰਕਾਰ ਅਤੇ ਕਿਸਾਨਾਂ ਵਿਚ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਬੇਨਤੀਜਾ ਰਹੀ ਹੈ। ਕਾਨੂੰਨ ਰੱਦ ਕਰਨ ਦੀ ਮੰਗ ਜਿਉਂ ਦੀ ਤਿਉਂ ਹੈ। ਇਸ ਲੜੀ ਵਿਚ ਲਖੀਮਰਪੁਰ ਹਿੰਸਾ ਦੇ ਮੁਲਜ਼ਮ ਦੇ ਪਿਤਾ ਅਤੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ਼ ਟੇਨੀ ਦੀ ਬਰਖ਼ਾਸਤਗੀ ਨੂੰ ਲੈ ਕੇ ਪੂਰੇ ਦੇਸ਼ ਵਿਚ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਕਿਸਾਨ ਮੋਰਚੇ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਇਕ ਮੰਗ ਪੱਤਰ ਭੇਜਿਆ ਗਿਆ ਹੈ।
11 ਮਹੀਨਿਆਂ ਵਿਚ ਅੰਦੋਲਨ ਨਾਲ ਜੁੜੇ 605 ਤੋਂ ਜ਼ਿਆਦਾ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਤਰ ਪ੍ਰਦੇਸ਼, ਉਤਰਾਖੰਡ, ਪੰਜਾਬ ਵਿਚ ਚੋਣਾਂ ਨੇੜੇ ਹਨ। ਅਜਿਹੇ ਵਿਚ ਇਹ ਕਿਸਾਨ ਅੰਦੋਲਨ ਹੁਣ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ। ਸਰਕਾਰ ਨੇ 22 ਜਨਵਰੀ 2021 ਤੋਂ ਬਾਅਦ ਕਿਸਾਨਾਂ ਨਾਲ ਕੋਈ ਵਾਰਤਾ ਨਹੀਂ ਕੀਤੀ ਹੈ।

Leave a Reply

Your email address will not be published. Required fields are marked *