ਉਗਰਾਹਾਂ ਜਥੇਬੰਦੀ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ, 20 ਤੋਂ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ

ਬਰਨਾਲਾ : ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਵਿਰੁੱਧ 20 ਤੋਂ 24 ਦਸੰਬਰ ਤੱਕ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਨੇੜਲੇ ਪਿੰਡ ਭੋਤਨਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮੌਕੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਮਲਜੀਤ ਕੌਰ ਬਰਨਾਲਾ ਸਮੇਤ 15 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *