27
Dec
ਚੰਡੀਗੜ੍ਹ ਨਗਰ ਨਿਗਮ ‘ਚ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ; ‘ਆਪ’ ਨੇ ਪਹਿਲੀ ਵਾਰ 14 ਸੀਟਾਂ ਜਿੱਤੀਆਂ, ਭਾਜਪਾ ਸੱਤਾ ਤੋਂ ਬਾਹਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਦੀ ਸੱਤਾ ਤੋਂ ਭਾਜਪਾ ਬਾਹਰ ਹੋ ਗਈ ਹੈ। ਭਾਜਪਾ ਨੂੰ ਸਿਰਫ਼ 12 ਸੀਟਾਂ ਮਿਲੀਆਂ ਹਨ। ਇਸ ਦੇ ਉਲਟ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਧਮਾਕੇਦਾਰ ਐਂਟਰੀ ਕੀਤੀ। ‘ਆਪ’ ਨੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ ਸਨ। ਕਾਂਗਰਸ ਸਿਰਫ਼ 8 ਸੀਟਾਂ ਹੀ ਜਿੱਤ ਸਕੀ। 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ। ਜਿਸ ਕਾਰਨ ਨਿਗਮ ਦਾ ਪੇਚ ਫਸ ਗਿਆ ਹੈ, ਹਾਲਾਂਕਿ ਆਮ ਆਦਮੀ ਪਾਰਟੀ ਹੁਣ ਮੇਅਰ ਦੇ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਇਸ ਚੋਣ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਸੀ। ਭਾਜਪਾ ਨੂੰ ਸਭ ਤੋਂ ਵੱਡਾ ਝਟਕਾ ਇਹ ਲੱਗਾ ਕਿ ਵਾਰਡ 17 ਤੋਂ ਇਸ ਦੇ ਮੇਅਰ ਰਹੇ ਰਵੀਕਾਂਤ ਸ਼ਰਮਾ ਆਮ ਆਦਮੀ ਪਾਰਟੀ ਤੋਂ ਚੋਣ ਹਾਰ ਗਏ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਮਹੇਸ਼ਇੰਦਰ ਸਿੱਧੂ ਜੇਤੂ ਰਹੇ ਪਰ ਜਿੱਤ ਦਾ ਫਰਕ ਸਿਰਫ਼ 11 ਵੋਟਾਂ ਦਾ ਰਿਹਾ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...