13
May
ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ
ਮੁਹਾਲੀ ਦੇ ਨਿਜੀ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ ਹੋਣ ਦੀ ਖ਼ਬਰ ਹੈ। ਉਹ 37 ਵਰ੍ਹਿਆਂ ਦੇ ਸਨ। ਦੁਗਾਲ ਦੀ ਮੌਤ ਦੀ ਖ਼ਬਰ ਬਾਹਰ ਆਉਂਦੇ ਹੀ ਕਬੱਡੀ ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਬਿੱਟੂ ਦੇ ਪ੍ਰਸ਼ੰਸਕਾਂ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਸ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਤੀ 16 ਅਪ੍ਰੈਲ ਨੂੰ ਬਿੱਟੂ ਨੂੰ ਅਚਾਨਕ ਸਿਰ ‘ਚ ਦਰਦ ਮਹਿਸੂਸ ਹੋਇਆ ਸੀ। ਇਸ ਮਗਰੋਂ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਦੇ ਦਿਮਾਗ ਦੀ ਨਾੜੀ ਫਟਣ ਦਾ ਇਲਾਜ ਸ਼ੁਰੂ ਕਰ ਦਿੱਤਾ। ਹਾਲਤ ‘ਚ ਸੁਧਾਰ ਨਾ ਦੇਖ ਡਾਕਟਰਾਂ ਨੇ ਬਿੱਟੂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਈ ਰੈਫਰ ਕਰ ਦਿੱਤਾ। ਡਾਕਟਰ ਬਿੱਟੂ ਦਾ ਲਗਾਤਾਰ ਇਲਾਜ ਕਰ ਰਹੇ ਸਨ, ਪਰ ਉਸ ਨੂੰ ਬਚਾ ਨਾ ਸਕੇ।
Related posts:
ਗੱਲਬਾਤ ਲਈ ਤਿਆਰ ਪਰ ਖੇਤੀ ਕਾਨੂੰਨ ਸੋਧਾਂ ਨਾਲ ਸਵੀਕਾਰ ਨਹੀਂ : ਰਾਜੇਵਾਲ
ਅਮਰੀਕਾ : ਭਾਰਤੀ ਮੂਲ ਦੇ 55 ਲੋਕ ਅਹਿਮ ਅਹੁਦਿਆਂ 'ਤੇ ਨਿਯੁਕਤ
ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪੁੱਜਣ ਦਾ ਸੱਦਾ
ਕਿਸਾਨਾਂ ਵੱਲੋਂ 6 ਮਾਰਚ ਨੂੰ ਦਿੱਲੀ ਰਿੰਗ ਰੋਡ ਪੰਜ ਘੰਟੇ ਜਾਮ ਕਰਨ ਦਾ ਐਲਾਨ
ਪਰਵਾਸੀ ਭਾਰਤੀਆਂ ਨੂੰ ‘ਤਬਲੀਗ’ ਜਾਂ ਮੀਡੀਆ ਸਰਗਰਮੀਆਂ ’ਚ ਸ਼ਮੂਲੀਅਤ ਲਈ ਲੈਣੀ ਪਵੇਗੀ ਪ੍ਰਵਾਨਗੀ
ਹੁਣ 'ਨਵੀਂ ਮੰਡੀ' ਪਾਰਲੀਮੈਂਟ ’ਚ ਹੀ ਜਾ ਕੇ ਫ਼ਸਲ ਵੇਚਾਂਗੇ : ਰਾਕੇਸ਼ ਟਿਕੈਤ