11
Jun
ਯੋਗੀ ‘ਤੇ ਵਿਵਾਦਤ ਟਿੱਪਣੀ ਦਾ ਮਾਮਲਾ : ਸੁਪਰੀਮ ਕੋਰਟ ਨੇ ਪੱਤਰਕਾਰ ਦੀ ਰਿਹਾਈ ਦਾ ਆਦੇਸ਼ ਦਿੱਤਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯਨਾਥ ‘ਤੇ ਵਿਵਾਦਤ ਟਿੱਪਣੀ ਲਿਖਣ ਅਤੇ ਵੀਡੀਓ ਸ਼ੇਅਰ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਇਹੀ ਨਹੀਂ, ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਯੂਪੀ ਪੁਲੀਸ ਨੂੰ ਝਾੜ ਵੀ ਪਾਈ। ਸੁਪਰੀਮ ਕੋਰਟ ਨੇ ਯੂਪੀ ਪੁਲੀਸ ਦੀ ਕਾਰਵਾਈ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਆਖ਼ਰ ਉਨ•ਾਂ ਨੇ ਕਿਹੜੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਕੋਰਟ ਨੇ ਕਿਹਾ ਕਿ ਕਨੌਜੀਆ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਪਰ ਉਨ•ਾਂ ‘ਤੇ ਕੇਸ ਚਲਦਾ ਰਹੇਗਾ। ਇਹੀ ਨਹੀਂ, ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਵੀ ਯਾਦ ਦਿਵਾਈ। ਅਦਾਲਤ ਨੇ ਕਿਹਾ ਕਿ ਉਸ ਨੂੰ ਉਦਾਰਤਾ ਦਿਖਾਉਂਦੇ ਹੋਏ ਫ੍ਰੀਲਾਂਸ ਪੱਤਰਕਾਰ ਕਨੌਜੀਆ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...