ਵਿਸਾਖੀ ਨਗਰ ਕੀਰਤਨ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 50,000 ਡਾਲਰ ਦੀ ਸਹਾਇਤਾ

ਐਡਮਿੰਟਨ : ਵਿਸਾਖੀ ਨਗਰ ਕੀਰਤਨ ਕਮੇਟੀ ਐਡਮਿੰਟਨ ਦੀ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਾਈ ਗਈ। ਕਮੇਟੀ ਵਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਐਡਮਿੰਟਨ ਦੀਆਂ ਸਿੱਖ ਸੰਗਤਾਂ ਵਲੋਂ ਹੜ੍ਹ ਪੀੜਤਾਂ ਲਈ 50,000 ਡਾਲਰ ਦੀ ਵਿਤੀ ਸਹਾਇਤਾ ਕੀਤੀ ਜਾਵੇ। ਇਸ ਵਿਚੋਂ ਅੱਧੀ ਰਕਮ ਤੁਰੰਤ ਭੇਜੀ ਜਾ ਰਹੀ ਹੈ।
ਵਿਸਾਖੀ ਨਗਰ ਕੀਰਤਨ ਕਮੇਟੀ ਵਲੋਂ ਐਡਮਿੰਟਨ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰੂਆਂ ਦੀ ਧਰਤੀ ਦੇ ਪੀੜਤ ਵਸਨੀਕਾਂ ਦੀ ਸਹਾਇਤਾ ਲਈ ਵਧ ਤੋਂ ਵਧ ਯੋਗਦਾਨ ਪਾਇਆ ਜਾਵੇ। ਸੰਗਤਾਂ ਵਲੋਂ ਇਹ ਮਾਇਆ ਗੁਰਦੁਆਰਾ ਮਿੱਲਵੁਡਜ਼, ਗੁਰਦੁਆਰਾ ਸ੍ਰੀ ਸਿੰਘ ਸਭਾ, ਸ੍ਰੀ ਗੁਰੂ ਨਾਨਕ ਸਿੱਖ ਗੁਰਦੁਆਰਾ ਨਾਨਕਸਰ ਜਾ ਕੇ ਜਮ੍ਹਾ ਕਰਵਾਈ ਜਾ ਸਕਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਸਵ ਨੂੰ ਮਨਾਉਂਦਿਆਂ ਹੜ੍ਹ ਪੀੜਤ ਲੋੜਵੰਦਾਂ ਦੀ ਸਹਾਇਤਾ ਕਰਨੀ ਗੁਰੂਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Leave a Reply

Your email address will not be published. Required fields are marked *